ਅਭੀ ਰਾਣਾ, ਨੰਗਲ : ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਇੰਚਾਰਜ ਹੁਸ਼ਿਆਰ ਸਿੰਘ ਦੀ ਅਗਵਾਈ 'ਚ ਨੰਗਲ ਡੈਮ ਦੇ ਕੋਲ ਨਾਕਾ ਲਾ ਕੇ ਕਾਨੰੂਨ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੋ ਪਹੀਆ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਮਹਿੰਦਰ ਸਿੰਘ, ਉਮੇਸ਼ ਕੁਮਾਰ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਇਕ ਦਰਜਨ ਦੇ ਕਰੀਬ ਚਲਾਨ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ 'ਚ ਉਨ੍ਹਾਂ ਵੱਲੋਂ ਚਲਾਨ ਕੱਟਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਬੱਚਿਆਂ ਦੇ ਮਾਪਿਆਂ ਨੰੂ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੰੂ ਵਾਹਨ ਬਿਲਕੁਲ ਵੀ ਚਲਾਉਣ ਲਈ ਨਾ ਦੇਣ ਦੀ ਇੰਚਾਰਜ ਨੇ ਲੋਕਾਂ ਨੰੂ ਇਹ ਵੀ ਅਪੀਲ ਕੀਤੀ ਕਿ ਤਿਓਹਾਰਾਂ ਦੇ ਸੀਜ਼ਨ ਦੌਰਾਨ ਛੋਟੇ ਮੋਟੇ ਕੰਮਾਂ ਲਈ ਚਾਰ ਪਹੀਆ ਵਾਹਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ।