- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕਾਂਝਲਾ ਨੇੜੇ ਦਰਦਨਾਕ ਹਾਦਸਾ, ਗੱਗੋਂ ਨਿਵਾਸੀ 20 ਸਾਲਾ ਨੌਜਵਾਨ ਦੀ ਮੌਤ

ਅਮਰਜੀਤ ਧੀਮਾਨ, ਪੰਜਾਬੀ ਜਾਗਰਣ
ਮੋਰਿੰਡਾ: ਨੇੜਲੇ ਪਿੰਡ ਗੱਗੋਂ ਦੇ ਨਿਵਾਸੀ ਮਸ਼ਹੂਰ ਭੰਗੜਾ ਕੋਚ ਗੁਰਪ੍ਰੀਤ ਸਿੰਘ ਮਾਨ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੇ 20 ਸਾਲਾ ਪੁੱਤਰ ਯੁਵਰਾਜ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਪਿੰਡ ਕਾਂਜਲਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਉਸ ਦੇ ਬੁਲਟ ਮੋਟਰਸਾਈਕਲ ਦੀ ਲੱਕੜਾਂ ਨਾਲ ਭਰੀ ਟਰੈਕਟਰ-ਟਰਾਲੀ (ਬੀਪੀ 12ਏ 7958) ਦੇ ਨਾਲ ਜ਼ਬਰਦਸਤ ਟੱਕਰ ਹੋ ਗਈ। ਪੁਲਿਸ ਨੇ ਟਰੈਕਟਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਇਸ ਮਾਮਲੇ ਸਬੰਧੀ ਐੱਸਐੱਚਓ ਪੁਲਿਸ ਥਾਣਾ ਸਿਟੀ ਮੋਰਿੰਡਾ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਹਾਦਸੇ ਟਰੈਕਟਰ ਦੀ ਵਜ੍ਹਾ ਨਾਲ ਹੋਇਆ ਹੈ ਜਿਸ ਵਿਚ ਯੁਵਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੋਂ ਫ਼ਰਾਰ ਟਰੈਕਟਰ ਚਾਲਕ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾਘਰ (ਮੋਰਚਰੀ) ਵਿਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦੇ ਪਿਤਾ ਗੁਰਪ੍ਰੀਤ ਸਿੰਘ ਮਾਨ ਫਿਲਹਾਲ ਕੈਨੇਡਾ ਵਿਚ ਹਨ। ਉਨ੍ਹਾਂ ਦੇ ਭਾਰਤ ਪਰਤਣ ਤੋਂ ਬਾਅਦ ਹੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।