ਸਟਾਫ ਰਿਪੋਰਟਰ, ਰੂਪਨਗਰ : ਰੂਪਨਗਰ ਸ਼ਹਿਰ ਦੇ ਵੱਖ-ਵੱਖ ਚੌਂਕਾਂ 'ਚ ਨਾਕਾ ਲਗਾ ਕੇ ਸੀਤਾ ਰਾਮ ਟ੍ਰੈਫਿਕ ਇੰਚਾਰਜ ਰੋਪੜ ਨੇ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਤੇ ਐਤਵਾਰ ਨੂੰ ਲਾਏ ਗਏ ਲਾਕਡਾਊਨ ਦੀ ਉਲੰਘਣਾ ਕਰਨ ਤੇ ਬਿਨਾਂ ਮਾਸਕ ਡਰਾਈਵਿੰਗ ਕਰਨ ਵਾਲੇ ਵ੍ਹੀਕਲ ਚਾਲਕਾਂ ਦੇ ਚਲਾਨ ਕੱਟ ਕੇ ਆਮ ਲੋਕਾਂ ਨੂੰ ਕੋਵਿਡ 19 ਦੇ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟ੍ਰੈਫਿਕ ਇੰਚਾਰਜ ਸੀਤਾ ਰਾਮ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਬਹੁਤ ਹੀ ਖ਼ਤਰਨਾਕ ਹੁੰਦੀ ਜਾ ਰਹੀ ਹੈ ਜਿਸ ਦੇ ਬਚਾਅ ਲਈ ਸਾਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਐੱਸਐੱਸਪੀ ਸ੍ਰੀ ਅਖਿਲ ਚੌਧਰੀ ਜੀ ਦੇ ਹੁਕਮਾਂ ਮੁਤਾਬਕ ਆਮ ਲੋਕਾਂ ਨੂੰ ਇਸ ਮਹਾਮਾਰੀ ਦੇ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਪ੍ਰੰਤੂ ਬਾਵਜੂਦ ਇਸ ਦੇ ਸ਼ਹਿਰ 'ਚ ਕੁੱੱਝ ਲੋਕਾਂ ਵੱਲੋਂ ਸਰਕਾਰੀ ਹੁਕਮਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਜਿਸ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਤਹਿਤ ਸ਼ਹਿਰ 'ਚ ਨਾਕਾਬੰਦੀ ਕਰਕੇ ਜਿੱਥੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਹਨ, ਉੱਥੇ ਹੀ ਕਵਿਡ 19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਵੀ ਚਲਾਨ ਕੀਤੇ ਜਾ ਰਹੇ ਹਨ।


ਜੇ ਕੋਈ ਵਿਅਕਤੀ ਜ਼ਰੂਰੀ ਕੰਮ ਜਾਂ ਐਮਰਜੈਂਸੀ ਜਿਵੇਂ ਕਿ ਕਿਸੇ ਨੇ ਦਵਾਈ ਲੈਣੀ ਹੈ ਹਸਪਤਾਲ ਜਾਣਾ ਜਾਂ ਕਿਤੇ ਸਸਕਾਰ 'ਤੇ ਜਾਣਾ ਹੈ ਉਸ ਦੀ ਜਾਂਚ ਕਰਕੇ ਉਨ੍ਹਾਂ ਨੂੰ ਭੇਜਿਆ ਵੀ ਜਾ ਰਿਹਾ ਹੈ ਟ੍ਰੈਫਿਕ ਇੰਚਾਰਜ ਸੀਤਾ ਰਾਮ ਨੇ ਇਲਾਕੇ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੇ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਉੱਥੇ ਹੀ ਚਿਤਾਵਨੀ ਵੀ ਦਿੱਤੀ ਕਿ ਜੇ ਕੋਈ ਵਿਅਕਤੀ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Posted By: Sarabjeet Kaur