
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੋਰਚੇ ਦੇ ਆਗੂ ਜਰਨੈਲ ਸਿੰਘ ਮਦਰੋੜ ਬਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਵਿੱਚ ਨਗਰ ਕੌਂਸਲ ਚੌਂਕ ਤੋਂ ਲੈ ਕੇ ਸਥਾਨਕ ਬੇਲਾ ਚੌਂਕ ਤੱਕ ਰੋਸ ਮਾਰਚ ਕੱਢਣ ਉਪਰੰਤ ਨੈਸ਼ਨਲ ਹਾਈਵੇ ਚੰਡੀਗੜ੍ਹ ਮਨਾਲੀ ਉੱਤੇ ਪੁਲਿਸ ਲਾਈਨ ਦੇ ਸਾਹਮਣੇ ਰੋਸ ਮੁਜ਼ਾਰਾ ਕਰਕੇ ਜਾਮ ਲਗਾਇਆ ਜਾਵੇਗਾ।

ਲਖਬੀਰ ਖਾਬੜਾ, ਰੂਪਨਗਰ: ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਰੂਪਨਗਰ ਵਿਖੇ ਮੋਰਚੇ ਦੇ ਆਗੂਆਂ ਤੇ ਹੋਰ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਜਿਸ ਦਾ ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਪੂਰਨ ਸਮਰਥਨ ਦਿੱਤਾ। ਮੋਰਚੇ ਦੇ ਆਗੂ ਜਰਨੈਲ ਸਿੰਘ ਮਦਰੋੜ ਬਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਵਿੱਚ ਨਗਰ ਕੌਂਸਲ ਚੌਂਕ ਤੋਂ ਲੈ ਕੇ ਸਥਾਨਕ ਬੇਲਾ ਚੌਂਕ ਤੱਕ ਰੋਸ ਮਾਰਚ ਕੱਢਣ ਉਪਰੰਤ ਨੈਸ਼ਨਲ ਹਾਈਵੇ ਚੰਡੀਗੜ੍ਹ ਮਨਾਲੀ ਉੱਤੇ ਪੁਲਿਸ ਲਾਈਨ ਦੇ ਸਾਹਮਣੇ ਰੋਸ ਮੁਜ਼ਾਰਾ ਕਰਕੇ ਜਾਮ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਆਗੂ ਤੇ ਮੈਂਬਰ ਸ਼ਮੂਲੀਅਤ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਬੰਦੀ ਸਿੰਘਾਂ ਲਈ ਵੱਖਰਾ ਕਾਨੂੰਨ ਕਿਉਂ ਹੈ ਜਦਕਿ ਬੜੇ ਗੰਭੀਰ ਦੋਸ਼ਾਂ ਵਾਲੇ ਦੋਸ਼ੀਆਂ ਨੂੰ ਪੈਰੋਲਾਂ ਦਿੱਤੀਆਂ ਜਾ ਰਹੀਆਂ । ਉਹਨਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਜਿਨ੍ਹਾਂ ਦੀ ਮਾਤਾ ਬਜ਼ੁਰਗ ਹੈ ਅਤੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਉਹਨਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਦਿਨ ਦੀ ਪਰੋਲ ਦੇਣ ਦੀ ਗੱਲ ਕਰ ਰਹੀ ਹੈ ਜੋ ਕਿ ਗਲਤ ਹੈ।