- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੂਲ ਦੇ ਸਾਬਕਾ ਸਰਪੰਚ ਜੌਹਰੀ ‘ਤੇ ਅਣਪਛਾਤੇ ਵਿਅਕਤੀਆ ਨੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪਿੰਡ ਫੂਲ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਜੌਹਰੀ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ ਹੈ। ਸਿਵਲ ਹਸਪਤਾਲ ਰੂਪਨਗਰ ਵਿਖੇ ਜ਼ੇਰੇ ਇਲਾਜ਼ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਮੰਗਲਵਾਰ ਕਰੀਬ 11 ਵਜੇ ਕਿਸੇ ਨੂੰ ਪਲਾਂਟ ਵਿਖਾਉਣ ਲਈ ਰੂਪਨਗਰ ਬਾਈਪਾਸ ’ਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਲੱਕੀ ਸਰਵਿਸ ਸਟੇਸ਼ਨ ਕੋਲ ਆਪਣੀ ਐਕਟਿਵਾ ਸਕੂਟਰੀ ਤੇ ਖੜੇ ਸਨ ਤਾਂ ਉਨ੍ਹਾਂ ’ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਨ੍ਹਾਂ ਦੇ ਦੋਵੇ ਬੁੱਲ ਕੱਟੇ ਗਏ ਤੇ ਦੋ ਦੰਦ ਵੀ ਟੁੱਟ ਗਏ।