- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਬੈਂਕ ਆਫ ਇੰਡੀਆ ਬਰਾਂਚ ਮੋਰਿੰਡਾ ਵਲੋਂ ਬੈਂਕ ਦਾ 108ਵਾਂ ਸਥਾਪਨਾ ਦਿਵਸ ਮਨਾਇਆ

ਜੋਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ: ਯੂਨੀਅਨ ਬੈਂਕ ਆਫ ਇੰਡੀਆ ਬਰਾਂਚ ਮੋਰਿੰਡਾ ਵਲੋਂ ਬੈਂਕ ਦਾ 108ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੇਜਰ ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਯੂਨੀਅਨ ਬੈਂਕ ਆਫ ਇੰਡੀਆ ਦੀ ਸਥਾਪਨਾ 11 ਨਵੰਬਰ 1919 ਨੂੰ ਹੋਈ ਸੀ। ਉਨ੍ਹਾਂ ਦੱਸਿਆ ਕਿ ਬੈਂਕ ਦੇ ਸਥਾਪਨਾ ਦਿਵਸ ਮੌਕੇ ਅੱਜ ਬੈਂਕ ਦੇ ਲੰਮੇਂ ਸਮੇਂ ਤੋਂ ਚੱਲੇ ਆ ਰਹੇ ਸੀਨੀਅਰ ਗ੍ਰਾਹਕ ਰਾਮ ਜੀ ਦਾਸ ਵੱਲੋਂ ਕੇਕ ਕੱਟ ਕੇ ਇਸ ਸਥਾਪਨਾ ਦਿਵਸ ਦੇ ਪ੍ਰੋਗਰਾਮ ਦੀ ਸੁਰੂਆਤ ਕੀਤੀ ਗਈ।
ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਬੈਂਕ ਦੇ ਸਥਾਪਨਾ ਦਿਵਸ ਤੋਂ ਲੈ ਕੇ ਅੱਜ ਤੱਕ ਯੂਨੀਅਨ ਬੈਂਕ ਆਫ ਇੰਡੀਆ ਆਪਣਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਦਸਿਆ ਕਿ ਯੂਨੀਅਨ ਬੈਂਕ ਆਫ਼ ਇੰਡੀਆ ਵਲੋਂ ਆਪਣੇ ਗ੍ਰਾਹਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਹੁਤ ਸਾਰੀਆਂ ਸਕੀਮਾਂ ਲਿਆਂਦੀਆਂ ਗਈਆ ਹਨ, ਹਰ ਤਰ੍ਹਾ ਦੇ ਲੋਨ ਜਿਵੇਂ ਕਿ ਹਾਊਸ ਲੋਨ,ਪ੍ਰਾਪਰਟੀ ਲੋਨ, ਖੇਤੀਬਾੜੀ ਲਈ ਲੋਨ ਤੇ ਲਿਮਟ ਦੀ ਸਹੂਲਤ, ਗੋਲਡ ਲੋਨ ਆਦਿ ਕੀਤੇ ਜਾਂਦੇ ਹਨ।
ਇਸ ਮੌਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਰੀਹਲ, ਹਰਜਿੰਦਰ ਸਿੰਘ ਛਿੱਬਰ ਮੀਤ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਸਮਾਜ ਸੇਵੀ ਪਰਵਿੰਦਰ ਸਿੰਘ ਸੋਨੂ ਖੁਰਲ, ਕੁਲਵਿੰਦਰ ਸਿੰਘ ਕੰਗ, ਪਰਮਿੰਦਰ ਸਿੰਘ ਢੀਂਡਸਾ, ਅਨਿਲ ਕੁਮਾਰ ਧੀਮਾਨ, ਮਨਿੰਦਰ ਸਿੰਘ ਮਾਨਖੇੜੀ, ਮਨਜੀਤ ਕੌਰ ਸਰਹਾਣਾ ਅਤੇ ਸਮੂਹ ਸਟਾਫ ਸਮੇਤ ਗ੍ਰਾਹਕ ਹਾਜ਼ਰ ਸਨ।