- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਬਰ ਲਿਖੇ ਜਾਣ ਤੱਕ ਪੁਲਿਸ ਪ੍ਰਸ਼ਾਸਨ ਨਾਲ ਨਿਹੰਗ ਜਥੇਬੰਦੀਆਂ ਦੀ ਗੱਲਬਾਤ ਚੱਲ ਰਹੀ ਸੀ ਭਾਵੇਂ ਕੀ ਨਿਹੰਗ ਸਿੰਘਾਂ ਵੱਲੋਂ ਕੁਝ ਵਾਹਨਾਂ ਦੀ ਵਾਹਨ ਚਾਲਕਾਂ ਦੀ ਮਰਜ਼ੀ ਨਾਲ ਸਰਬੱਤ ਦੇ ਭਲੇ ਲਈ ਕੁਝ ਪਰਚੀਆਂ ਵੀ ਕੱਟੀਆਂ ਗਈਆਂ ਅਤੇ ਵਾਹਨ ਚਾਲਕਾਂ ਵੱਲੋਂ ਵੀ ਖੁਸ਼ੀ ਖੁਸ਼ੀ ਆਪਣੀ ਮਰਜ਼ੀ ਨਾਲ ਸਰਬੱਤ ਦੇ ਭਲੇ ਲਈ ਬਣਦਾ ਯੋਗਦਾਨ ਪਾਇਆ।

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ। ਪਿਛਲੇ ਇੱਕ ਜੂਨ ਨੂੰ ਕਿਸਾਨ ਜਥੇਬੰਦੀਆਂ ਅਤੇ ਟੈਕਸੀ ਯੂਨੀਅਨ ਸਮੇਤ ਸਰਹੱਦੀ ਇਲਾਕੇ ਦੇ ਲੋਕਾਂ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਹਿਮਾਚਲ ਪ੍ਰਦੇਸ਼ ਵੱਲੋਂ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਚਾਰ ਘੰਟੇ ਆਵਾਜਾਈ ਬੰਦ ਕਰਕੇ ਐਂਟਰੀ ਟੈਕਸਾਂ ਦਾ ਵਿਰੋਧ ਕੀਤਾ ਗਿਆ ਸੀ ਉਸ ਸਮੇਂ ਨਿਹੰਗ ਜਥੇਬੰਦੀਆਂ ਵੱਲੋਂ ਵੀ ਧਰਨੇ ਦਾ ਸਮਰਥਨ ਕੀਤਾ ਗਿਆ ਅਤੇ ਐਲਾਨ ਕੀਤਾ ਗਿਆ ਸੀ ਕਿ 3 ਜੂਨ ਬੁਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ਵਿੱਚ ਖਾਲਸਾ ਟੈਕਸ ਲਗਾਇਆ ਜਾਵੇਗਾ।
ਜਦੋਂ ਤੱਕ ਹਿਮਾਚਲ ਪ੍ਰਦੇਸ਼ ਸਰਕਾਰ ਸਰਹੱਦੀ ਇਲਾਕਿਆਂ ਤੇ ਸਾਰੇ ਐਂਟਰੀ ਟੈਕਸਾਂ ਨੂੰ ਬੰਦ ਨਹੀਂ ਕਰਦੇ ਉਦੋਂ ਤੱਕ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ਦੇ ਪੰਜਾਬ ਵਿੱਚ ਦਾਖਲ ਹੋਣ ਲਈ ਪਰਚੀ ਕੱਟੀ ਜਾਵੇਗੀ, ਜੋ ਸਰਬੱਤ ਦੇ ਭਲੇ ਅਤੇ ਲੋੜਵੰਦਾਂ ਦੀ ਮਦਦ ਲਈ ਵਰਤੀ ਜਾਵੇਗੀ। ਇਸ ਐਲਾਨ ਨੂੰ ਪੂਰਾ ਕਰਦੇ ਹੋਏ ਅੱਜ ਗਰਾਂ ਮੋੜਾ ਟੋਲ ਪਲਾਜਾ ਨਜ਼ਦੀਕ ਬਾਬਾ ਅੱਛਰ ਸਿੰਘ ਮਹਾਕਾਲ ਦੀ ਅਗਵਾਈ ਵਿੱਚ ਨਿਹੰਗ ਜਥੇਬੰਦੀਆਂ ਵੱਲੋਂ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ਦੀ ਪਰਚੀ ਕੱਟਣੀ ਸ਼ੁਰੂ ਕੀਤੀ ਗਈ।
ਦੱਸਣ ਯੋਗ ਹੈ ਕੀ ਇਹ ਪਰਚੀ ਕੋਈ ਨਿਸ਼ਚਿਤ ਨਹੀਂ ਸੀ ਵਾਹਨ ਚਾਲਕ ਦੀ ਮਰਜ਼ੀ ਨਾਲ 10 ,20, 50, 100 ਰੁਪਏ ਦੀ ਪਰਚੀ ਵਾਹਨਾਂ ਤੋਂ ਲਈ ਗਈ। ਇਸ ਸਬੰਧੀ ਥਾਣਾ ਮੁਖੀ ਰਾਹੁਲ ਸ਼ਰਮਾ ਦੀ ਅਗਵਾਈ ਵਿੱਚ ਭਾਰੀ ਪੁਲਿਸ ਵੱਲ ਤੈਨਾਤ ਸੀ ਅਤੇ ਪੁਲਿਸ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਸਮਝਾਇਆ ਗਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤੈਨਾਤ ਸਨ। ਖਬਰ ਲਿਖੇ ਜਾਣ ਤੱਕ ਪੁਲਿਸ ਪ੍ਰਸ਼ਾਸਨ ਨਾਲ ਨਿਹੰਗ ਜਥੇਬੰਦੀਆਂ ਦੀ ਗੱਲਬਾਤ ਚੱਲ ਰਹੀ ਸੀ ਭਾਵੇਂ ਕੀ ਨਿਹੰਗ ਸਿੰਘਾਂ ਵੱਲੋਂ ਕੁਝ ਵਾਹਨਾਂ ਦੀ ਵਾਹਨ ਚਾਲਕਾਂ ਦੀ ਮਰਜ਼ੀ ਨਾਲ ਸਰਬੱਤ ਦੇ ਭਲੇ ਲਈ ਕੁਝ ਪਰਚੀਆਂ ਵੀ ਕੱਟੀਆਂ ਗਈਆਂ ਅਤੇ ਵਾਹਨ ਚਾਲਕਾਂ ਵੱਲੋਂ ਵੀ ਖੁਸ਼ੀ ਖੁਸ਼ੀ ਆਪਣੀ ਮਰਜ਼ੀ ਨਾਲ ਸਰਬੱਤ ਦੇ ਭਲੇ ਲਈ ਬਣਦਾ ਯੋਗਦਾਨ ਪਾਇਆ।