ਵਿਨੋਦ ਸ਼ਰਮਾ, ਕੀਰਤਪੁਰ ਸਾਹਿਬ : ਪੁਲਿਸ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਫੁੱਟਪਾਥ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਜਾਂਚ ਅਧਿਕਾਰੀ ਏਐੱਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਪਤਾਲਪੁਰੀ ਸਾਹਿਬ ਲਿੰਕ ਸੜਕ ਪਿੰਗਲਵਾੜਾ ਆਸ਼ਰਮ ਦੇ ਖੋਖੇ ਨਜ਼ਦੀਕ ਇਕ ਵਿਅਕਤੀ ਮਿ੍ਤਕ ਹਾਲਤ 'ਚ ਪਿਆ ਹੈ ਪੁਲਿਸ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਉਕਤ ਵਿਅਕਤੀ ਦੀ ਉਮਰ ਕਰੀਬ 35 ਸਾਲ, ਸਿਰੋਂ ਮੋਨਾ, ਰੰਗ ਕਾਲਾ, ਸਰੀਰ ਕਾਫੀ ਕਮਜ਼ੋਰ ਹੈ, ਪਜਾਮਾ ਕਮੀਜ਼ ਤੇ ਆਸਮਾਨੀ ਜੈਕਟ ਪਾਈ ਹੋਈ ਹੈ ਉਕਤ ਵਿਅਕਤੀ ਕਿਸੇ ਬਿਮਾਰੀ ਤੋਂ ਪੀੜਤ ਲੱਗਦਾ ਹੈ ਲਾਸ਼ ਦੀ ਸ਼ਨਾਖ਼ਤ ਨਾ ਹੋਣ ਕਾਰਨ ਪੁਲਿਸ ਨੇ 174 ਦੀ ਕਾਰਵਾਈ ਕਰਦੇ ਹੋਏ ਇਸ ਨੂੰ 72 ਘੰਟੇ ਸ਼ਨਾਖ਼ਤ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾਘਰ 'ਚ ਰੱਖ ਦਿੱਤਾ ਹੈ