ਟਿਕਟ ਮਿਲਣ ’ਤੇ ਵਾਲਮੀਕ ਸਭਾ ਨੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਸਨਮਾਨ ਦੂਜੀ ਵਾਰ ਟਿਕਟ ਮਿਲਣ ’ਤੇ ਵਾਲਮੀਕ ਸਭਾ ਨੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਸਨਮਾਨ
Publish Date: Thu, 12 Nov 2026 04:53 PM (IST)
Updated Date: Thu, 12 Nov 2026 04:54 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਆਮ ਆਦਮੀ ਪਾਰਟੀ ਵੱਲੋਂ ਦੂਜੀ ਵਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਸਬੰਧ ’ਚ ਵਾਲਮੀਕ ਸਭਾ ਰੂਪਨਗਰ ਦੇ ਨੁਮਾਇੰਦਿਆਂ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਿਧਾਇਕ ਦਿਨੇਸ਼ ਚੱਢਾ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਦੂਜੀ ਵਾਰ ਪਾਰਟੀ ਦੀ ਟਿਕਟ ਮਿਲਣ ’ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਵਾਲਮੀਕ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਧਾਇਕ ਚੱਢਾ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੀ ਅਗਲੀ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਭਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਿਸੇ ਵੀ ਆਗੂ ਨੂੰ ਪਾਰਟੀ ਵੱਲੋਂ ਮੁੜ ਜ਼ਿੰਮੇਵਾਰੀ ਸੌਂਪਣਾ ਉਸ ਦੇ ਕੰਮਾਂ ਤੇ ਲੋਕਾਂ ਨਾਲ ਜੁੜਾਅ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੂਜੀ ਵਾਰ ਟਿਕਟ ਮਿਲਣਾ ਵਿਧਾਇਕ ਦਿਨੇਸ਼ ਚੱਢਾ ਲਈ ਮਾਣ ਵਾਲੀ ਗੱਲ ਹੈ ਤੇ ਇਸ ਨਾਲ ਉਨ੍ਹਾਂ ਦੇ ਸਮਰਥਕਾਂ ’ਚ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਾਲਮੀਕ ਸਭਾ ਦੇ ਮੈਂਬਰਾਂ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਤੇ ਲੋਕ ਨੁਮਾਇੰਦਿਆਂ ਵਿਚਕਾਰ ਆਪਸੀ ਤਾਲਮੇਲ ਤੇ ਸਹਿਯੋਗ ਸਮਾਜ ਦੀ ਬਿਹਤਰੀ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਧਾਇਕ ਨੂੰ ਭਵਿੱਖ ’ਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਵਾਲਮੀਕ ਸਭਾ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਮਾਣ-ਸਨਮਾਨ ਲਈ ਧੰਨਵਾਦ ਪ੍ਰਗਟਾਇਆ।