ਐੱਨਐੱਫਐਲ ਨੰਗਲ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਐਨਐਫਐਲ ਨੰਗਲ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ
Publish Date: Sat, 31 Oct 2026 05:56 PM (IST)
Updated Date: Sat, 31 Oct 2026 05:59 PM (IST)
ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਜਿੱਤੇ ਇਨਾਮ ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ (ਐੱਨਐੱਫਐੱਲ), ਨੰਗਲ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ-2026 ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਪੋਸਟਰ ਮੇਕਿੰਗ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲਿਆਂ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਅਤੇ ਇਮਾਨਦਾਰੀ ਦਾ ਸੰਦੇਸ਼ ਦਿੱਤਾ। ਇਨ੍ਹਾਂ ਮੁਕਾਬਲਿਆਂ ’ਚ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ, ਨੰਗਲ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਐਨਐਫਐਲ ਨੰਗਲ ਯੂਨਿਟ ਵਿਖੇ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਦੀਪ ਸਿੰਘ ਦੁਆ ਨੇ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਵਰਗੇ ਪ੍ਰੋਗਰਾਮ ਨੌਜਵਾਨਾਂ ’ਚ ਇਮਾਨਦਾਰੀ, ਨੈਤਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ’ਚ ਇਮਾਨਦਾਰੀ ਅਤੇ ਸੱਚਾਈ ਦੇ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ’ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਲਜ ਦੇ ਪ੍ਰੋ. ਜੋਤੀ ਪ੍ਰਕਾਸ਼ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਸਮਾਜਿਕ ਚੇਤਨਾ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਇੱਕ ਮਜ਼ਬੂਤ ਸਮਾਜ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਇਨ੍ਹਾਂ ਮੁੱਲਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।