ਅਮਰੀਕਾ 'ਚ ਚਮਕੀਆਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ; ਵਿਰਕ ਭੈਣਾਂ ਨੇ ਸਾਈਬਰ ਸੁਰੱਖਿਆ 'ਚ ਹਾਸਲ ਕੀਤੀ ਮਾਸਟਰ ਡਿਗਰੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਜੋਬਨਪ੍ਰੀਤ ਕੌਰ ਵਿਰਕ ਅਤੇ ਹਰਲੀਨ ਕੌਰ ਵਿਰਕ ਨੇ ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਦੋਵੇਂ ਧੀਆਂ ਨੇ ਕੈਲੀਫੋਰਨੀਆ (ਅਮਰੀਕਾ) ਸਥਿਤ ਵੈਸਟਕਲਿਫ ਯੂਨੀਵਰਸਿਟੀ, ਇਰਵਿਨ ਤੋਂ ਸੂਚਨਾ ਤਕਨਾਲੋਜੀ ਅਤੇ ਸਾਈਬਰ ਸੁਰੱਖਿਆ ਵਿਸ਼ੇ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਦੋਵੇਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਵੀ ਆਪਣਾ ਸਥਾਨ ਬਣਾਇਆ ਹੈ।
Publish Date: Fri, 03 Jul 2026 10:58 AM (IST)
Updated Date: Fri, 03 Jul 2026 10:59 AM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ - ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਜੋਬਨਪ੍ਰੀਤ ਕੌਰ ਵਿਰਕ ਅਤੇ ਹਰਲੀਨ ਕੌਰ ਵਿਰਕ ਨੇ ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਦੋਵੇਂ ਧੀਆਂ ਨੇ ਕੈਲੀਫੋਰਨੀਆ (ਅਮਰੀਕਾ) ਸਥਿਤ ਵੈਸਟਕਲਿਫ ਯੂਨੀਵਰਸਿਟੀ, ਇਰਵਿਨ ਤੋਂ ਸੂਚਨਾ ਤਕਨਾਲੋਜੀ ਅਤੇ ਸਾਈਬਰ ਸੁਰੱਖਿਆ ਵਿਸ਼ੇ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਦੋਵੇਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਵੀ ਆਪਣਾ ਸਥਾਨ ਬਣਾਇਆ ਹੈ।
ਜੋਬਨਪ੍ਰੀਤ ਕੌਰ ਵਿਰਕ ਅਤੇ ਹਰਲੀਨ ਕੌਰ ਵਿਰਕ ਠੇਕੇਦਾਰ ਕੁਲਵੰਤ ਸਿੰਘ ਵਿਰਕ ਅਤੇ ਕੁਲਵਿੰਦਰ ਕੌਰ ਵਿਰਕ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਦੀਆਂ ਧੀਆਂ ਹਨ। ਇਸ ਮੌਕੇ ਕੁਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹਨ। ਉਨ੍ਹਾਂ ਦੇ ਅਨੁਸਾਰ ਇਹ ਸਭ ਕੁਝ ਗੁਰੂ ਸਾਹਿਬ ਦੀ ਮਿਹਰ ਅਤੇ ਕਿਰਪਾ ਸਦਕਾ ਹੀ ਸੰਭਵ ਹੋਇਆ ਹੈ।
ਇਸ ਮਾਣਮੱਤੀ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਗਜ਼ੈਕਟਿਵ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਭਾਈ ਚਰਨਜੀਤ ਸਿੰਘ ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ,ਜਥੇਦਾਰ ਸੰਤੋਖ ਸਿੰਘ, ਮਾਤਾ ਗੁਰਚਰਨ ਕੌਰ, ਪ੍ਰਿੰਸੀਪਲ ਡਾਕਟਰ ਜਸਬੀਰ ਸਿੰਘ,ਮੈਨੇਜਰ ਮਲਕੀਤ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ,ਦਵਿੰਦਰ ਸਿੰਘ ਢਿੱਲੋਂ ਹਲਕਾ ਪ੍ਰਧਾਨ ਯੂਥ ਵਿੰਗ, ਰਾਣਾ ਜੀ ਹਲਕਾ ਪ੍ਰਧਾਨ ਏਪੀਐੱਸ, ਸੰਦੀਪ ਸਿੰਘ ਕਲੋਤਾ,ਤਲਵਿੰਦਰ ਸਿੰਘ ਬੁੱਟਰ, ਤੇਜਿੰਦਰ ਕੌਰ,ਮਨਜੀਤ ਕੌਰ, ਸੁਰਿੰਦਰ ਕੌਰ, ਪਲਵਿੰਦਰ ਕੌਰ, ਰਣਜੀਤ ਕੌਰ (ਕੀਰਤਪੁਰ ਸਾਹਿਬ), ਪ੍ਰੀਤਮ ਕੌਰ (ਭਿਉਰਾ, ਰੂਪਨਗਰ), ਜਸਵਿੰਦਰ ਕੌਰ ਸੱਗੂ, ਕੁਲਦੀਪ ਕੌਰ ਕੰਗ (ਕੌਂਸਲਰ ਮੁਹਾਲੀ), ਬੀਬੀ ਭੁਪਿੰਦਰ ਕੌਰ, ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਧਰਮਪਤਨੀ, ਅਤੇ ਗੁਰਮੀਤ ਸਿੰਘ ਅਖੰਡ ਕੀਰਤਨ ਏਪੀਐੱਸ ਸਮੇਤ ਅਨੇਕਾਂ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਵਿਰਕ ਪਰਿਵਾਰ ਨੂੰ ਵਧਾਈ ਦਿੰਦਿਆਂ ਦੋਵੇਂ ਧੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।