ਪ੍ਰਭਾਰੀ ਸਕੱਤਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਪ੍ਰਭਾਰੀ ਸਕੱਤਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ
Publish Date: Wed, 04 Nov 2026 06:31 PM (IST)
Updated Date: Wed, 04 Nov 2026 06:32 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪ੍ਰਭਾਰੀ ਸਕੱਤਰ ਕੁਮਾਰ ਰਾਹੁਲ ਵੱਲੋਂ ਬੁੱਧਵਾਰ ਨੂੰ ਜ਼ਿਲ੍ਹਾ ਰੂਪਨਗਰ ਦੀਆਂ ਭਾਗੋਮਾਜਰਾ ਤੇ ਰੋਪੜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ’ਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਮੰਡੀ ਅਫ਼ਸਰ ਵੀ ਹਾਜ਼ਰ ਸਨ। ਸਕੱਤਰ ਵੱਲੋਂ ਮੰਡੀਆਂ ’ਚ ਮੌਜੂਦ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਤੇ ਮੰਡੀਆਂ ’ਚ ਸੁਚਾਰੂ ਖਰੀਦ ਪ੍ਰਬੰਧ ਬਣਾਈ ਰੱਖਣ ਲਈ ਅਧਿਕਾਰੀ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ। ਇਸ ਮੌਕੇ ’ਤੇ ਡੀਐੱਫਐੱਸਸੀ ਡਾ. ਕਿੰਮੀ ਵਨੀਤ ਕੌਰ ਸੇਠੀ, ਡੀਐੱਮਓ ਸੁਰਿੰਦਰਪਾਲ, ਇੰਸਪੈਕਟਰ ਕੁਲਦੀਪ ਸਿੰਘ, ਅੰਮਿ਼ਤਪਾਲ ਸਿੰਘ ਆਦਿ ਹਾਜ਼ਰ ਸਨ।