ਪੇਜ਼ ਨੰਬਰ 1 ਬਾਟਮ...........ਸ਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਕੀਤੀ ਡੋਰ ਟੂ ਡੋਰ ਮੁਹਿੰਮ 2027 ਦੀ ਉਡੀਕ ਵਿਚ ਬੈਠੇ ਵੋਟਰਾਂ ਨੇ ਆਪ ਮੁਹਾਰੇ ਮੁਹਿੰਮ ਦੌਰਾਨ ਦੱਸੇ ਦੁੱਖ : ਡਾ ਚੀਮਾਂ
Publish Date: Tue, 06 Oct 2026 06:54 PM (IST)
Updated Date: Tue, 06 Oct 2026 06:56 PM (IST)
ਚੀਮਾ ਨੇ ਆਪ ਸਰਕਾਰ ਦੀਆਂ ਨਾਕਾਮੀਆਂ ਦੇ ਖੋਲ੍ਹੇ ਚਿੱਠੇ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ: ਜ਼ਿਲ੍ਹੇ ’ਚ ਸਿਆਸੀ ਪਾਰਟੀਆ ਨੇ ਸੱਤਾਧਾਰੀ ਪਾਰਟੀ ਦੀ ਘੇਰਾਬੰਦੀ ਕਰਨ ਲਈ ਆਪੋ ਆਪਣੀਆ ਪਾਰਟੀਆ ਵੱਲੋਂ ਸਿਆਸੀ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆ ਹਨ। ਸ਼ੋਮਣੀ ਅਕਾਲੀ ਦਲ ਵੱਲੋਂ ਹਲਕਾ ਰੂਪਨਗਰ ਤੇ ਸ੍ਰੀ ਚਮਕੌਰ ਸਾਹਿਬ ਵਿਖੇ ਪਾਰਟੀ ਹਾਈ ਕਮਾਂਡ ਦੇ ਸੱਦੇ ’ਤੇ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਕੇ ਆਪ ਸਰਕਾਰ ਦੀਆ ਨਕਾਮੀਆਂ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਕੀਤ਼ੇ ਵਿਕਾਸ ਕਾਰਜ਼ਾ ਦੇ ਸੋਹਲੇ ਗਾਉਣੇ ਸ਼ੁਰੂ ਕਰ ਦਿੱਤੇ ਹਨ। ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਰੂਪਨਗਰ ’ਚ ਸ਼ਹਿਰ ਦੇ ਵਾਰਡ ਨੰਬਰ 15 ਤੋਂ ਸ਼ੁਰੂ ਕੀਤੀ ਡੋਰ ਟੂ ਡੋਰ ਮੁਹਿੰਮ ’ਚ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੁਹਿੰਮ ਸ਼ੁਰੂ ਕਰਦੇ ਹੋਏ ਕਈ ਘਰਾਂ ’ਚ ਗਏ ਜਿੱਥੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਦੇ ਫਾਰਮ ਭਰੇ ਜਿਨ੍ਹਾਂ ’ਚ ਪੰਜਾਬ ਦੇ ਮੁੱਖ ਮੁੱਦਿਆਂ ਬਾਰੇ ਸਵਾਲ ਕੀਤੇ ਗਏ ਹਨ ਜਿਨ੍ਹਾਂ ’ਚ ਬੇਰੁਜ਼ਗਾਰੀ, ਨਸ਼ਾ (ਚਿੱਟਾ), ਫ਼ਸਲਾਂ ਤੇ ਐਮਐਸਪੀ, ਅਮਨ ਤੇ ਕਾਨੂੰਨ ਦੀ ਸਥਿਤੀ,ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਬੇਅਦਬੀ, ਝੂਠੇ ਪੁਲਿਸ ਮੁਕਾਬਲੇ,ਗੈਂਗਸਟਰਾਂ ਦਾ ਰਾਜ,ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ਼ਤਿਹਾਰਬਾਜ਼ੀ ਤੇ ਫਜ਼ੂਲ ਖਰਚੀ,ਮਹਿਲਾਵਾਂ ਨਾਲ ਧੋਖਾ,ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦਾ ਬੁਰਾ ਹਾਲ, ਪੰਜਾਬ ਤੇ ਕਰਜ਼ਾ, ਨਾਕਾਮ ਕਾਨੂੰਨ ਵਿਵਸਥਾ,ਮਹਿੰਗਾਈ,ਠੱਪ ਪਏ ਵਿਕਾਸ ਕਾਰਜ ਅਤੇ ਬਿਜਲੀ ਦੇ ਕੱਟਾਂ ਵਰਗੇ ਮੁੱਖ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ ਹਨ, ਉਨ੍ਹਾਂ ਦੱਸਿਆ ਕਿ ਲੋਕ ਆਪ ਮੁਹਾਰੇ ਆਪ ਸਰਕਾਰ ਦੀਆ ਨਕਾਮੀਆ ਗਿਣਾ ਰਹੇ ਹਨ, ਸਾਡੀ ਤਾਂ ਜਾਣ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਲੋਕ ਤਾਂ ਡਰ ਤੇ ਸਹਿਮ ਦੀ ਜਿੰਦਗੀ ਵਸਰ ਕਰ ਰਹੇ ਹਨ ਬਸ ਉਡੀਕ 2027 ਦੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਕ ਹੋਰ ਪਰਚੇ ਰਾਹੀਂ ਬਾਦਲ ਸਰਕਾਰ ਵਲੋਂ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਨਾਲ ਹੀ ਮਾਨ ਸਰਕਾਰ ਦੀਆਂ 17 ਨਾਕਾਮੀਆਂ ਜਿਨ੍ਹਾਂ ’ਚ ਮੁੱਖ ਤੌਰ ਤੇ ਦਿੱਲੀ ਵਾਲਿਆਂ ਦਾ ਸਰਕਾਰ ਤੇ ਕਬਜ਼ਾ, ਕਰਜ਼ੇ ਦੇ ਬੋਝ ਥੱਲੇ ਦੱਬਿਆ ਪੰਜਾਬ,ਕੱਟੜ ਇਮਾਨਦਾਰ ਨਿਕਲੇ ਬੇਈਮਾਨ ਅਤੇ ਵਿਕਾਸ ਦੀ ਥਾਂ ਸਰਵਨਾਸ਼ ਆਦਿਕ ਮੁੱਦਿਆਂ ਬਾਰੇ ਜ਼ਿਕਰ ਕੀਤਾ ਗਿਆ ਹੈ । ਉਨ੍ਹਾਂ ਕਿਹਾਕਿ ਵਾਰਡ ਵਾਸੀਆਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਸਮਰਥਨ ਮਿਲਿਆ, ਖ਼ਾਸ ਤੌਰ ਤੇ ਔਰਤਾਂ ਅਤੇ ਨੌਜਵਾਨਾਂ ਨੇ ਬਹੁਤ ਦਿਲਚਸਪੀ ਵਿਖਾਈ। ਇਸ ਮੌਕੇ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਸ਼ਾਮਲ ਹੋਏ ਜਿਨ੍ਹਾਂ ’ਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ,ਪਾਰਟੀ ਦੇ ਜਥੇਬੰਦਕ ਸਕੱਤਰ ਗੁਰਮੁੱਖ ਸਿੰਘ ਸੈਣੀ, ਅਨੁਸੂਚਿਤ ਜਾਤੀ ਵਿੰਗ ਦੇ ਮੀਤ ਪ੍ਰਧਾਨ ਆਰ ਪੀ ਸਿੰਘ ਸ਼ੈਲੀ,ਸੁਖਇੰਦਰ ਪਾਲ ਸਿੰਘ ਬੋਬੀ ਬੋਲਾ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਲੱਖੇਵਾਲ, ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ, ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਬੀਬਾ ਚਰਨਜੀਤ ਕੌਰ ਮਲਕਪੁਰ, ਸ਼ਹਿਰੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ,ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਰਜਿੰਦਰ ਕੁਮਾਰ, ਬੀ ਸੀ ਵਿੰਗ ਦੇ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼, ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ, ਕ੍ਰਿਸ਼ਚੀਅਨ ਵਿੰਗ ਦੇ ਪ੍ਰਧਾਨ ਸੁਨੀਲ ਪੌਲ, ਸਾਬਕਾ ਕੌਂਸਲਰ ਮਾਸਟਰ ਅਮਰੀਕ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਮੋਹਣ ਸਿੰਘ ਮੁਹੰਮਦੀਪੁਰ, ਕੌਸਲਰ ਸੁਖਵਿੰਦਰ ਸਿੰਘ ਪਟਵਾਰੀ,ਸਵਰਨ ਸਿੰਘ ਬੋਬੀ ਬਹਾਦਰਪੁਰ,ਅਕਾਲੀ ਆਗੂ ਮਨਿੰਦਰ ਪਾਲ ਸਿੰਘ ਸਾਹਨੀ, ਮਨਜਿੰਦਰ ਸਿੰਘ ਧਨੋਆ,ਸੇਵਾ ਸਿੰਘ ਪ੍ਰਧਾਨ, ਮਨਪ੍ਰੀਤ ਸਿੰਘ ਗਿੱਲ, ਮਨਜੀਤ ਸਿੰਘ ਤੰਬੜ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ ।