ਡਵੀਜ਼ਨਲ ਕਮਿਸ਼ਨਰ ਤੇ ਡੀਸੀ ਦਾ ਨਿੱਘਾ ਸਵਾਗਤ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਰੂਪਨਗਰ ਵੱਲੋਂ ਡਵੀਜ਼ਨਲ ਕਮਿਸ਼ਨਰ ਅਤੇ ਡੀਸੀ ਦਾ ਨਿੱਘਾ ਸਵਾਗਤ
Publish Date: Sat, 14 Nov 2026 03:44 PM (IST)
Updated Date: Sat, 14 Nov 2026 03:45 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਰੂਪਨਗਰ ਵੱਲੋਂ ਡਵੀਜ਼ਨ ਰੂਪਨਗਰ ਦੇ ਨਵ-ਨਿਯੁਕਤ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਤੇ ਜ਼ਿਲ੍ਹਾ ਰੂਪਨਗਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਵੱਲੋਂ ਦੋਵਾਂ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕਰਦਿਆਂ ਯੂਨੀਅਨ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਸਮੂਹ ਕਰਮਚਾਰੀ ਪ੍ਰਸ਼ਾਸਨ ਦਾ ਅਹਿਮ ਹਿੱਸਾ ਬਣ ਕੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਯੂਨੀਅਨ ਦੀ ਚੇਅਰਮੈਨ ਬਲਜੀਤ ਕੌਰ, ਪ੍ਰਧਾਨ ਮਨੋਜ ਕੁਮਾਰ ਤੇ ਜਨਰਲ ਸਕੱਤਰ ਕਰਮਵੀਰ ਸਿੰਘ ਸਮੇਤ ਯੂਨੀਅਨ ਦੇ ਮੈਂਬਰ ਰਮਨਦੀਪ ਕੌਰ, ਵਿਨੇ ਧਵਨ, ਰੁਪਿੰਦਰ ਕੌਰ, ਗੁਰਿੰਦਰ ਕੌਰ, ਹੇਮਲਤਾ, ਗੁਰਿੰਦਰ ਸਿੰਘ, ਹਰਜੀਤ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਕੌਰ, ਮਹੇਸ਼ ਜੋਸ਼ੀ, ਬੁੱਧ ਸਿੰਘ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ ਤੇ ਬਲਵਿੰਦਰ ਸਿੰਘ ਹਾਜ਼ਰ ਸਨ।