ਝੋਟੇ ਦੇ ਹੱਕ ਆਪ ਦਾ ਝਾੜੂ ਫੂਕਿਆ ਪੁਰਖਾਲੀ ਵਿਖੇ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਆਪ ਦਾ ਝਾੜੂ ਫੂਕਿਆ
Publish Date: Mon, 26 Oct 2026 04:04 PM (IST)
Updated Date: Mon, 26 Oct 2026 04:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟੇ ਦੇ ਹੱਕ ’ਚ ਪੁਰਖਾਲੀ ਵਿਖੇ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਇਨਸਾਫ਼ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਮਾਮਲੇ ’ਚ ਇਨਸਾਫ਼ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਰੋਸ ਪ੍ਰਦਰਸ਼ਨ ਰਾਹੀਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਅਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ।