ਇਸ਼ੂਪਾਲ ਚੌਧਰੀ ਨੂੰ ਜਲੰਧਰ ਦਿਹਾਤੀ ਉੱਤਰੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਨ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਇਸ਼ੂਪਾਲ ਚੌਧਰੀ ਨੂੰ ਭਾਜਪਾ ਯੁਵਾ ਮੋਰਚਾ ਜਲੰਧਰ ਦਿਹਾਤੀ ਉੱਤਰੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਨ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
Publish Date: Thu, 12 Nov 2026 04:36 PM (IST)
Updated Date: Thu, 12 Nov 2026 04:39 PM (IST)
ਇਸ਼ੂਪਾਲ ਚੌਧਰੀ ਨੇ ਪਾਰਟੀ ਦੀ ਹਾਈਕਮਾਂਡ ਤੇ ਸੂਬਾਈ ਲੀਡਰਸ਼ਿਪ ਦਾ ਕੀਤਾ ਧੰਨਵਾਦ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਭਾਜਪਾ ਯੁਵਾ ਮੋਰਚਾ ਪੰਜਾਬ ਵੱਲੋਂ ਜਾਰੀ ਕੀਤੀ ਗਈ ਨਵੀਂ ਨਿਯੁਕਤੀਆਂ ਦੀ ਸੂਚੀ ਤਹਿਤ ਇਸ਼ੂਪਾਲ ਚੌਧਰੀ ਨੂੰ ਜਲੰਧਰ ਦਿਹਾਤੀ ਉੱਤਰੀ ਦਾ ਜ਼ਿਲ੍ਹਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਰਾਹੀਂ ਕੀਤੀ ਗਈ ਹੈ। ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ਼ੂਪਾਲ ਚੌਧਰੀ ਨੇ ਪਾਰਟੀ ਦੀ ਕੌਮੀ ਤੇ ਸੂਬਾਈ ਲੀਡਰਸ਼ਿਪ ਸਮੇਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਵਧਣ, ਸਮਾਜ ਤੇ ਦੇਸ਼ ਦੀ ਸੇਵਾ ਕਰਨ ਦੇ ਮੌਕੇ ਪ੍ਰਦਾਨ ਕੀਤੇ ਹਨ। ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਦਿਹਾਤੀ ਉੱਤਰੀ ਖੇਤਰ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਤੇ ਸਮਾਜਿਕ ਤੇ ਲੋਕ ਭਲਾਈ ਦੇ ਕੰਮਾਂ ’ਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਮੁੱਚੀ ਟੀਮ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ।