- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜਮੇਰ ਸਿੰਘ ਕੋਟਲਾ ਨਿਹੰਗ ਨੂੰ ਸੂਬਾ ਮੀਤ ਪ੍ਰਧਾਨ ਬਨਾਉਣ ਤੇ ਸੈਣੀ ਸਮਾਜ ਵਿਚ ਖੁਸ਼ੀ ਦੀ ਲਹਿਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਆਲ ਇੰਡੀਆਂ ਸੈਣੀ ਸੇਵਾ ਸਮਾਜ ਇੰਡੀਆ ਦੀ ਪੰਜਾਬ ਇਕਾਈ ਵੱਲੋਂ ਮੁਲਾਜ਼ਮ ਆਗੂ ਅਜਮੇਰ ਸਿੰਘ ਕੋਟਲਾ ਨਿਹੰਗ ਨੂੰ ਦੂਜੀ ਵਾਰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ, ਜਿਸ ਨੂੰ ਲੈ ਕੇ ਇਕਾਈ ਦੇ ਪੰਜਾਬ ਯੂਨਿਟ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ’ਤੇ ਜ਼ਿਲ੍ਹਾਂ ਜਥੇਬੰਦੀ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਤੰਬੜ, ਮੀਤ ਪ੍ਰਧਾਨ ਭੂਪਿੰਦਰ ਸਿੰਘ ਨਾਨਕਪੁਰਾ, ਲਖਵੀਰ ਸਿੰਘ ਖੁਆਸਪੁਰਾ,ਮੈਨੇਜਰ ਚਰਨਜੀਤ ਸਿੰਘ, ਜਰਨੈਲ ਸਿੰਘ ਭਾਓਵਾਲ, ਦਲਜੀਤ ਸਿੰਘ ਹੀਰਾ ਜਰਨਲ ਸਟੋਰ, ਨੇ ਆਲ ਇੰਡੀਆ ਦੇ ਪ੍ਰਧਾਨ ਦਿਲਬਾਗ ਸਿੰਘ ਸੈਣੀ,ਜਰਨਲ ਸਕੱਤਰ ਰਾਜ ਕੁਮਾਰ ਸੈਣੀ,ਪੰਜਾਬ ਪ੍ਰਧਾਨ ਲਵਲੀਨ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਤਿਹਾਸਕ ਪਿੰਡ ਕੋਟਲਾ ਨਿਹੰਗ ਦੇ ਮੁਲਾਜ਼ਮ ਆਗੂ ਤੇ ਸਮਾਜਸੇਵੀ ਅਜਮੇਰ ਸਿੰਘ ਕੋਟਲਾ ਨਿਹੰਗ ਨੂੰ ਲਗਾਤਾਰ ਦੂਜੀ ਵਾਰ ਸੂਬਾ ਮੀਤ ਪ੍ਰਧਾਨ ਬਨਾਉਣ ਨਾਲ ਜਥੇਬੰਦੀ ਨੂੰ ਵੱਡਾ ਬਲ ਮਿਲਿਆ ਹੈ।