- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਦੇ ਇਸਤਰੀ ਵਿੰਗ ਦੀ ਹੋਈ ਮੀਟਿੰਗ ਵਿਚ ਔਰਤਾਂ ਨੂੰ ਸਿਆਸੀ ਤੌਰ 'ਤੇ ਕੀਤਾ ਜਾਗਰੂਕ

ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਆਮ ਆਦਮੀ ਪਾਰਟੀ ਦੇ ਸ਼ਹਿਰੀ ਇਸਤਰੀ ਵਿੰਗ ਦੀ ਇੱਕ ਮੀਟਿੰਗ ਸ਼ੁਗਰ ਮਿਲ ਰੋਡ ਵਿਖੇ ਵਾਰਡ ਨੰਬਰ 1 ਦੀ ਪ੍ਰਧਾਨ ਰੁਪਿੰਦਰ ਕੌਰ ਬਾਜਵਾ ਦੇ ਘਰ ਕੀਤੀ ਗਈ। ਇਸ ਮੀਟਿੰਗ ਵਿਚ ਵਾਰਡ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਦਲਜੀਤ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਤੇ ਸਰਕਾਰੀ ਉਪਲੱਬਧੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨਾਂ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਥਾਨਕ ਪੱਧਰ ’ਤੇ ਔਰਤਾਂ ਨੂੰ ਸਿਆਸੀ ਤੌਰ ’ਤੇ ਜਾਗਰੂਕ ਕਰਨਾ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਸੀ।
ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਕੌਰ ਰਾਏ, ਉਪ ਪ੍ਰਧਾਨ ਸ਼ਹਿਰੀ ਇਸਤਰੀ ਵਿੰਗ ਨੇ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕੰਮਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਖਾਸ ਤੌਰ ’ਤੇ ਘਰੇਲੂ ਉਪਭੋਗਤਾਵਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਬਾਰੇ ਦੱਸਿਆ ਜਿਸ ਨਾਲ ਔਰਤਾਂ ਦੇ ਘਰੇਲੂ ਬਜਟ ’ਤੇ ਵੱਡਾ ਬੋਝ ਘਟਿਆ ਹੈ। ‘ਮੁਹੱਲਾ ਕਲੀਨਿਕ' ਅਤੇ ਸੁਧਾਰੇ ਗਏ ਸਰਕਾਰੀ ਹਸਪਤਾਲਾਂ ਰਾਹੀਂ ਮੁਫ਼ਤ ਇਲਾਜ ਦੀ ਸਹੂਲਤ, ਜੋ ਗਰੀਬ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਬਾਬਤ ਵੀ ਜਾਣਕਾਰੀ ਸਾਂਝੀ ਕੀਤੀ। ਮਹਿਲਾ ਆਗੂਆਂ ਵੱਲੋਂ ਇਸ ਤੋਂ ਇਲਾਵਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਬਾਰੇ ਦੱਸਿਆ ਜਿਸ ਵਿਚ ਔਰਤਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਹੋਰਨਾਂ ਕਾਰਜਾਂ ਵਿਚ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਸੁਧਾਰਨਾ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਬਾਰੇ ਜਾਣਕਾਰੀ ਦਿੱਤੀ ਗਈ।
ਸੋਨੀਆ ਸ਼ਰਮਾ, ਪ੍ਰਧਾਨ ਸ਼ਹਿਰੀ ਇਸਤਰੀ ਵਿੰਗ ਨੇ ਆਪਣੇ ਸੰਬੋਧਨ ’ਚ ਸਥਾਨਕ ਵਿਧਾਇਕ ਡਾ. ਚਰਨਜੀਤ ਸਿੰਘ ਦੀਆਂ ਸ਼ਹਿਰ ਲਈ ਪ੍ਰਾਪਤੀਆਂ ਗਿਣਵਾਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂਆਂ ਨੇ ਔਰਤਾਂ ਨੂੰ ਸਿਆਸਤ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਰੁਪਿੰਦਰ ਕੌਰ ਬਾਜਵਾ ਨੇ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਨ ਦਾ ਸੱਦਾ ਦਿੱਤਾ।