ਔਰਤਾਂ ਦੀ ਸ਼ਮੂਲੀਅਤ ਤੋਂ ਬਿਨਾਂ ਸਮਾਜ ਦਾ ਸਰਬਪੱਖੀ ਵਿਕਾਸ ਅਸੰਭਵ : ਹਰਜੀਤ ਕੌਰ ਬਿੰਦਰਖ ਤੇ ਰਾਮਪੁਰ ਪੁਰਖਾਲੀ ਵਿਖੇ ਮਹਿਲਾ ਆਗੂ ਹਰਜੀਤ ਕੌਰ ਨੇ ਔਰਤਾਂ ਨਾਲ ਕੀਤੀਆਂ ਮੀਟਿੰਗਾਂ
Publish Date: Sun, 11 Oct 2026 06:34 PM (IST)
Updated Date: Sun, 11 Oct 2026 06:35 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਹਰਜੀਤ ਕੌਰ ਵੱਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡ ਬਿੰਦਰਖ ਅਤੇ ਰਾਮਪੁਰ ਪੁਰਖਾਲੀ ਵਿਖੇ ਔਰਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁਹਿੰਮ ਦੇ ਉਦੇਸ਼ਾਂ ਅਤੇ ਔਰਤਾਂ ਦੀ ਸਮਾਜਿਕ ਤੇ ਆਰਥਿਕ ਭੂਮਿਕਾ ਸਬੰਧੀ ਚਰਚਾ ਕੀਤੀ। ਮੀਟਿੰਗਾਂ ਦੌਰਾਨ ਮਹਿਲਾ ਆਗੂ ਹਰਜੀਤ ਕੌਰ ਨੇ ਔਰਤਾਂ ਨੂੰ ਆਪਸੀ ਏਕਤਾ ਮਜ਼ਬੂਤ ਕਰਨ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਵਿਚ ਔਰਤਾਂ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ ਅਤੇ ਔਰਤਾਂ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਸਮਾਜ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਦਾ ਮੁੱਖ ਮਕਸਦ ਔਰਤਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਜਨਤਕ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ।ਇਸ ਮੌਕੇ ਔਰਤਾਂ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗਾਂ ਰਾਹੀਂ ਔਰਤਾਂ ਨੂੰ ਇਕ ਮੰਚ ’ਤੇ ਲਿਆਉਣ ਅਤੇ ਉਨ੍ਹਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦਾ ਯਤਨ ਕੀਤਾ ਗਿਆ।