ਸਵਰਨ ਪੈਲੇਸ ਤੋਂ ਨੂਰਪੁਰ ਖੁਰਦ ਨੂੰ ਜਾਣ ਵਾਲੀ ਸੜਕ ਦਾ ਕੰਮ ਆਰੰਭ ਸਵਰਨ ਪੈਲੇਸ ਤੋਂ ਨੂਰਪੁਰ ਖੁਰਦ ਨੂੰ ਜਾਣ ਵਾਲੀ ਸੜਕ ਦਾ ਕੰਮ ਆਰੰਭ
Publish Date: Wed, 28 Oct 2026 05:12 PM (IST)
Updated Date: Wed, 28 Oct 2026 05:13 PM (IST)
ਲਗਭਗ 5 ਕਿਲੋਮੀਟਰ ਲੰਬੀ ਸੜਕ ਦਾ ਕੰਮ ਜਲਦ ਕੀਤਾ ਜਾਵੇਗਾ ਮੁਕੰਮਲ : ਚੇਚੀ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਵਰਨ ਪੈਲੇਸ ਤੋਂ ਰੂੜੇਮਾਜਰਾ ਰਾਹੀਂ ਨੂਰਪੁਰ ਖੁਰਦ ਨੂੰ ਜਾਣ ਵਾਲੀ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਖਸਤਾ ਹਾਲਤ ਸੜਕ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕੇਦਾਰ ਅਤੇ ਚੇਚੀ ਕੰਸਟਰਕਸ਼ਨ ਮੱਖੂਪੁਰ ਦੇ ਐੱਮ.ਡੀ. ਸੁਰਿੰਦਰ ਪਾਲ ਚੇਚੀ ’ਤੇ ਪੰਕਜ ਚੇਚੀ ਨੇ ਦੱਸਿਆ ਕਿ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲਗਭਗ ਪੰਜ ਕਿਲੋਮੀਟਰ ਲੰਬੀ ਇਸ ਸੜਕ ਨੂੰ ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇਗਾ ਅਤੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਉਪਰਾਲੇ ਕੀਤੇ ਜਾਣਗੇ। ਸੁਰਿੰਦਰ ਪਾਲ ਚੇਚੀ ਨੇ ਕਿਹਾ ਕਿ ਸੜਕਾਂ ਦੀ ਬਿਹਤਰ ਹਾਲਤ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ’ਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੜਕ ਦੇ ਨਿਰਮਾਣ ਦੌਰਾਨ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲ ਸਕੇ। ਜ਼ਿਕਰਯੋਗ ਹੈ ਕਿ ਹਲਕਾ ਰੂਪਨਗਰ ’ਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਥਾਵਾਂ ’ਤੇ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਸ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਰੂੜੇਮਾਜਰਾ ਅਤੇ ਨੂਰਪੁਰ ਖੁਰਦ ਵੱਲ ਆਉਣ-ਜਾਣ ਵਾਲੇ ਲੋਕਾਂ ਨੂੰ ਆਉਣ ਵਾਲੇ ਸਮੇਂ ’ਚ ਸਹੂਲਤ ਮਿਲਣ ਦੀ ਆਸ ਹੈ।