- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 16 ਦੇ ਸ਼ਾਮਪੁਰਾ ਟੋਬੇ ਕੋਲ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋ ਸ਼ਹਿਰ ਵਿਚ ਵਿਕਾਸ ਕਾਰਜਾਂ ਦਾ ਕੰਮ ਲਗਾਤਾਰ ਜਾਰੀ ਹੈ। ਨਗਰ ਕੌਂਸਲ ਰੂਪਨਗਰ ਵੱਲੋਂ ਵਾਰਡ ਨੰਬਰ 16 ਦੇ ਸ਼ਾਮਪੁਰਾ ਟੋਬੇ ਕੋਲ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਕੰਮ ਦੇ ਮੁਕੰਮਲ ਹੋਣ ਨਾਲ ਰੈਲੋ ਰੋਡ ਤੋਂ ਜਰਸੀ ਫਾਰਮ ਤੱਕ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ ਅਤੇ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਪਾਈਪਾਂ ਪਾਉਣ ਦਾ ਕੰਮ ਪੂਰਾ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਨਿਕਾਸੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
ਇਸ ਮੌਕੇ ਨਗਰ ਕੌਂਸਲ ਦੀ ਮੀਤ ਪ੍ਰਧਾਨ ਅਤੇ ਕੌਂਸਲਰ ਸੁਰਜੀਤ ਕੌਰ, ਬਨਵਾਰੀ ਲਾਲ ਮੱਟੂ, ਮਗੇਸ਼ ਪੰਡਿਤ, ਜਗਜੀਤ ਸਿੰਘ, ਦਵਿੰਦਰ ਮਿੱਤਲ, ਲੰਬਰਦਾਰ ਸਰਬ ਸਟੇਸ਼ਨ ਅਤੇ ਅਜੀਤ ਸਿੰਘ ਸੋਢਾ, ਸ਼ਾਮ ਸਿੰਘ ਸਲੀਮ ਭੱਟੀ ਬਿੰਦਰ ਸਿਵਰਜ ਬੋਰਡ ਦੇ ਮੁਲਾਜ਼ਮਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।