ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ ਸਬ-ਡਿਵਿਜ਼ਨਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ
Publish Date: Sat, 14 Nov 2026 04:13 PM (IST)
Updated Date: Sat, 14 Nov 2026 04:15 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸਬ-ਡਿਵੀਜ਼ਨਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਡਾ.ਗੋਬਿੰਦ ਟੰਡਨ ਨੇ ਦਸਿਆ ਕਿ ਸ਼ੂਗਰ ਇੱਕ ਅਜਿਹੀ ਬਿਮਾਰੀ ਹੈ ਜਿਸ ਨੂੰ ਸਿਹਤਮੰਦ ਜੀਵਨ ਸ਼ੈਲੀ, ਸੰਤੁਲਿਤ ਖੁਰਾਕ, ਨਿਯਮਤ ਕਸਰਤ ਤੇ ਸਮੇਂ-ਸਮੇਂ ਸਿਰ ਖੂਨ ਵਿਚ ਸ਼ੂਗਰ ਦੀ ਜਾਂਚ ਕਰਵਾ ਕੇ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਲੋਕਾਂ ਨੂੰ ਮਿੱਠੇ ਤੇ ਚਿਕਨਾਈ ਵਾਲੇ ਭੋਜਨ ਦੀ ਵਧੇਰੇ ਵਰਤੋਂ ਤੋਂ ਗੁਰੇਜ਼ ਕਰਨ, ਰੋਜ਼ਾਨਾ ਸੈਰ ਕਰਨ ਤੇ ਆਪਣੇ ਸਰੀਰਕ ਭਾਰ ਨੂੰ ਕੰਟਰੋਲ ਵਿਚ ਰੱਖਣ ਦੀ ਸਲਾਹ ਦਿੱਤੀ ਗਈ। ਇਸ ਮੌਕੇ ’ਤੇ ਹਰਵਿੰਦਰ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਕਿਹਾ ਕਿ ਸ਼ੂਗਰ ਦੇ ਮਰੀਜ਼ਾਂ ਲਈ ਦਵਾਈਆਂ ਨਿਯਮਿਤ ਤੌਰ ’ਤੇ ਲੈਣਾ, ਡਾਕਟਰੀ ਸਲਾਹ ਮੰਨਣਾ ਤੇ ਨਿਯਮਿਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਡਾਇਬਟੀਜ਼ ਦੇ ਗੰਭੀਰ ਨੁਕਸਾਨਾਂ ਬਾਰੇ ਵੀ ਦੱਸਿਆ ਜਿਵੇਂ ਕਿ ਦਿਲ ਦੀਆਂ ਬਿਮਾਰੀਆਂ, ਗੁਰਦੇ ਦੀ ਬਿਮਾਰੀ, ਅੱਖਾਂ ਦੀ ਰੋਸ਼ਨੀ ਘਟਣਾ ਤੇ ਨਰਵਾਂ ਦੇ ਨੁਕਸਾਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਸਮੇਂ-ਸਮੇਂ ਸਿਰ ਸਿਹਤ ਜਾਂਚ ਜ਼ਰੂਰ ਕਰਵਾਉਣ। ਇਸ ਮੌਕੇ ਤੇ ਮਰੀਜਾਂ ਦੀ ਸ਼ੂਗਰ ਜਾਂਚ ਵੀ ਕੀਤੀ ਗਈ। ਇਸ ਮੌਕੇ ਤੇ ਡਾ.ਤੁਰਨਦੀਪ ਕੌਰ,ਚਰਨਜੀਤ ਕੌਰ ਨਰਸਿੰਗ ਸਿਸਟਰ, ਕੁਲਵੀਰ ਸਿੰਘ ਹੈਲਥ ਸੁਪਰਵਾਈਜਰ, ਲਖਵੀਰ ਸਿੰਘ ਐਮਐ.ਟੀ,ਰਜਿੰਦਰ ਸਿੰਘ, ਸਤਵਿੰਦਰ ਸਿੰਘ ਫੈਸਿਲਟੀ ਮੈਨੇਜਰ, ਤਰਨਵੀਰ ਕੌਰ, ਗੁਰਦੀਪ ਸਿੰਘ, ਸਰਬਜੀਤ ਕੌਰ, ਕਮਲਜੀਤ ਕੌਰ, ਮੀਨਾ ਕੁਮਾਰੀ ਤੇ ਪਤਵੰਤੇ ਸੱਜਣ ਹਾਜ਼ਰ ਸਨ।