ਸਰਕਾਰੀ ਸਮਾਰਟ ਸਕੂਲ ਕਾਂਗੜ ਵਿਖੇ ਵਿਸ਼ਵ ਮਿਆਰ ਦਿਵਸ ਮਨਾਇਆ ਸਰਕਾਰੀ ਸਮਾਰਟ ਸਕੂਲ ਕਾਂਗੜ ਵਿਖੇ ਵਿਸ਼ਵ ਮਿਆਰ ਦਿਵਸ ਮਨਾਇਆ
Publish Date: Thu, 22 Oct 2026 04:32 PM (IST)
Updated Date: Thu, 22 Oct 2026 04:34 PM (IST)
ਵਿਦਿਆਰਥੀਆਂ ਦੇ ਚਾਰਟ ਮੇਕਿੰਗ ਤੇ ਕੁਇੱਜ਼ ਮੁਕਾਬਲੇ ਕਰਵਾਏ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਿਖੇ ਵਿਸ਼ਵ ਮਿਆਰ ਦਿਵਸ-2026 ਉਤਸ਼ਾਹ ਨਾਲ ਮਨਾਇਆ ਗਿਆ। ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀ.ਆਈ.ਐੱਸ.) ਵੱਲੋਂ ਨਿਰਧਾਰਤ ਪ੍ਰੋਗਰਾਮ ਤਹਿਤ ਕਰਵਾਏ ਗਏ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਗੁਣਵੱਤਾ ਦੇ ਮਿਆਰਾਂ, ਉਤਪਾਦਾਂ ਦੀ ਸੁਰੱਖਿਆ ਅਤੇ ਰੋਜ਼ਾਨਾ ਜੀਵਨ ’ਚ ਮਿਆਰੀ ਵਸਤਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਹ ਪ੍ਰੋਗਰਾਮ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਦੇ ਪ੍ਰਵਾਣੂ ਜ਼ੋਨ ਦੇ ਡਾਇਰੈਕਟਰ ਐੱਸ.ਸੀ. ਨਾਇਕ ਅਤੇ ਸਟੈਂਡਰਡ ਪ੍ਰਮੋਸ਼ਨ ਅਫ਼ਸਰ ਪੰਕਜ ਵਡਿਆਲ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਜਿਸ ਤਹਿਤ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਚਾਰਟ ਮੇਕਿੰਗ ਅਤੇ ਕੁਇਜ਼ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਭਾਰਤੀ ਮਿਆਰ ਬਿਊਰੋ ਦੀ ਕਾਰਜਪ੍ਰਣਾਲੀ ਅਤੇ ਗੁਣਵੱਤਾ ਦੇ ਮਾਪਦੰਡਾਂ ਬਾਰੇ ਆਪਣੀ ਜਾਣਕਾਰੀ ਦਾ ਪ੍ਰਗਟਾਵਾ ਕਰਨ ਦਾ ਮੌਕਾ ਮਿਲਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਪਾਖਰ ਸਿੰਘ ਨੇ ਵਿਦਿਆਰਥੀਆਂ ਨੂੰ ਬੀ.ਆਈ.ਐੱਸ. ਦੀ ਭੂਮਿਕਾ ਬਾਰੇ ਜਾਣਕਾਰੀ ਦਿੰਦਿਆਂ ਮਿਆਰੀ ਉਤਪਾਦਾਂ ਦੀ ਚੋਣ ਅਤੇ ਵਰਤੋਂ ਪ੍ਰਤੀ ਜਾਗਰੂਕ ਰਹਿਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਉਪਰੰਤ ਸਕੂਲ ਦੇ ਬੀ.ਆਈ.ਐੱਸ. ਮੈਂਟਰ ਦੀਪੰਕਰ ਕੌਸ਼ਲ ਨੇ ਵਿਸ਼ਵ ਮਿਆਰ ਦਿਵਸ ਮਨਾਉਣ ਦੇ ਉਦੇਸ਼ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਬੀ.ਆਈ.ਐੱਸ. ਵੱਲੋਂ ਨਿਰਧਾਰਤ ਮਿਆਰ ਉਤਪਾਦਾਂ ਦੀ ਗੁਣਵੱਤਾ, ਸੁਰੱਖਿਆ ਅਤੇ ਭਰੋਸੇਯੋਗਤਾ ਯਕੀਨੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਨ੍ਹਾਂ ਦੀ ਵਰਤੋਂ ਰੋਜ਼ਾਨਾ ਜੀਵਨ ’ਚ ਵੀ ਬੇਹੱਦ ਮਹੱਤਵਪੂਰਨ ਹੈ। ਮੁਕਾਬਲਿਆਂ ’ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।