ਖਾਲਸਾ ਸਕੂਲ ਦੇ ਪਹਿਲਵਾਨ ਨੇ ਹਾਸਲ ਕੀਤਾ ਦੂਜਾ ਸਥਾਨ ਖਾਲਸਾ ਸਕੂਲ ਜੰਡ ਸਾਹਿਬ ਦੇ ਪਹਿਲਵਾਨ ਨੇ ਜ਼ਿਲ੍ਹੇ ’ਚੋਂ ਹਾਸਿਲ ਕੀਤਾ ਦੂਜਾ ਸਥਾਨ
Publish Date: Sat, 22 Aug 2026 05:49 PM (IST)
Updated Date: Sat, 22 Aug 2026 05:51 PM (IST)
ਗੁਰਮੁੱਖ ਸਿੰਘ ਸਲਾਹਪੁਰੀ,ਪੰਜਾਬੀ ਜਾਗਰਣ ਬੇਲਾ/ਬਹਿਰਾਮਪੁਰ : ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਖਿਡਾਰੀਆਂ ਵੱਲੋਂ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਅਖਾੜਾ ਮੰਗਰੋੜ ਅਕਬਰਪੁਰ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕੁਸ਼ਤੀਆਂ ਦੇ ਮੁਕਾਬਲਿਆ ਵਿਚ ਸਕੂਲ ਦੇ ਖਿਡਾਰੀ ਗੁਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਜਮਾਤ 11ਵੀਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ’ਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਕਿਉਂਕਿ ਖੇਡਾਂ ਜਿੱਥੇ ਵਿਅਕਤੀ ਨੂੰ ਸਰੀਰਕ ਤੌਰ ਤੇ ਮਜਬੂਤ ਬਣਾਉਂਦੀਆਂ ਹਨ, ਉੱਥੇ ਹੀ ਮਾਨਸਿਕ, ਬੌਧਿਕ, ਸਮਾਜਿਕ ਅਤੇ ਚਰਿੱਤਰਕ ਪੱਖੋਂ ਵੀ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਡੀਪੀਈ ਜਸਵੰਤ ਸਿੰਘ ਨੇ ਦੱਸਿਆ ਕਿ ਬੈਡਮਿੰਟਨ ਦੇ ਸਿੰਗਲ ਮੁਕਾਬਲੇ ਵਿਚ ਸਕੂਲ ਦੇ ਖਿਡਾਰੀ ਸੁਖਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਸ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਡਰ-19 ਵਾਲੀਬਾਲ ਵਿੱਚੋਂ ਰੋਬਨਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਜਦ ਕਿ ਅੰਡਰ-17 ਦੇ ਰਣਇੰਦਰ ਸਿੰਘ ਅਟਵਾਲ ਤੇ ਅਰਮਾਨ ਦੀ ਵੀ ਚੋਣ ਜਿ਼ਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਇਨ੍ਹਾਂ ਖਿਡਾਰੀਆਂ ਦਾ ਸਕੂਲ ਵਿਖੇ ਪਹੁੰਚਣ ’ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਨੂੰ ਸਵੇਰ ਦੀ ਪ੍ਰਾਥਨਾ ਸਭਾ ਦੌਰਾਨ ਸਕੂਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।