- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕੋਟਲਾ ਨਿਹੰਗ ਵਿਖੇ ਨਸ਼ੇ ਨਾਲ ਨੌਜਵਾਨ ਦੀ ਮੋਤ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਡਹਿਰ ਤੋਂ ਬਾਅਦ ਪਿੰਡ ਕੋਟਲਾ ਨਿਹੰਗ ’ਚ 27 ਸਾਲਾ ਨੌਜਵਾਨ ਸ਼ੁਬਮ ਭੱਟੀ ਦੀ ਨਸ਼ੇ ਨਾਲ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪਿੰਡ ’ਚ ਸੋਗ ਦੀ ਲਹਿਰ ਫੈਲ੍ਹੀ ਹੋਈ ਹੈ। ਦੂਜੇ ਪਾਸੇ ਪਿੰਡ ਦੇ ਲੋਕ ਦੱਸ ਰਹੇ ਸਨ ਕਿ ਇਥੇ ਨਸ਼ਾ ਵੀ ਵਿਕਦਾ ਹੈ, ਸ਼ਰਾਬ ਤਾਂ ਆਮ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਕੁੱਝ ਨਹੀਂ ਕਰ ਰਹੀ ਜਿਸਦੇ ਕਾਰਨ ਆਏ ਦਿਨ ਨੋਜਵਾਨ ਨਸ਼ਿਆਂ ਦੀ ਭੇਟ ਚੜ੍ਹ ਕੇ ਮੋਤ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਚੰਗੇ ਨੋਜਵਾਨਾ ਨੂੰ ਵਰਗਲਾ ਕੇ ਨਸ਼ਿਆਂ ਤੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾਕਿ ਅਜੇ ਤਾਂ ਪਿੰਡ ਡਹਿਰ ਵਿਖੇ ਨਸ਼ੇ ਨਾਲ ਨੌਜਵਾਨ ਦੀ ਹੋਈ ਮੌਤ ਨਹੀ ਸੀ ਭੁੱਲੀ ਹੁਣ ਇਸ ਨੌਜਵਾਨ ਦੀ ਮੋਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾਕਿ ਉੱਧਰ ਭਾਜਪਾ ਨਸ਼ਿਆਂ ਖਿਲਾਫ਼ ਯਾਤਰਾ ਕੱਢ ਰਹੀ ਹੈ ਦੂਜੇ ਪਾਸੇ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾਕਿ ਭਾਜਪਾ ਦੀ ਕੇਦਰ ਸਰਕਾਰ ਪੂਰੇ ਦੇਸ਼ ਅੰਦਰ ਨਸ਼ੇ ਨੂੰ ਖਤਮ ਕਰਨ ਵਿਚ ਬੁਰੀ ਤਰਾਂ ਫੇਲ੍ਹ ਹੋਈ ਹੈ ਅੱਜ ਯਾਤਰਾ ਕੱਢ ਕੇ ਕੀ ਸਾਬਤ ਕਰਨਾ ਚਾਹੁੰਦੇ ਹਨ।