11 ਗੱਟੂ ਪਲਾਸਟਿਕ ਡੋਰ ਸਮੇਤ ਇਕ ਕਾਬੂ
ਜਾਗਰਣ ਸੰਵਾਦਦਾਤਾ, ਮੋਰਿੰਡਾ :
Publish Date: Mon, 19 Jan 2026 05:05 PM (IST)
Updated Date: Mon, 19 Jan 2026 05:09 PM (IST)
ਜਾਗਰਣ ਸੰਵਾਦਦਾਤਾ, ਮੋਰਿੰਡਾ : ਮੋਰਿੰਡਾ ਸਿਟੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ 11 ਗੱਟੂ ਪਲਾਸਟਿਕ ਡੋਰ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਐੱਸਐੱਚਓ ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ ਪਲਾਸਟਿਕ ਡੋਰ ਵੇਚਣ ਤੇ ਲੈ ਜਾਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਵਿਅਕਤੀ ਕੋਲੋਂ 11 ਗੱਟੂ ਚੀਨੀ ਡੋਰ ਬਰਾਮਦ ਕੀਤੀ ਹੈ। ਇਸ ਸਬੰਧੀ ਐੱਸਐੱਚਓ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਿਟੀ ਮੋਰਿੰਡਾ ਥਾਣੇ ਦੇ ਏਐੱਸਆਈ ਅੰਗਰੇਜ਼ ਸਿੰਘ, ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੰਗੀਆ ਮੋੜ ਕੋਲ ਸਨ, ਇਸ ਦੌਰਾਨ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਹੱਥ ’ਚ ਫੜਿਆ ਥੈਲਾ ਸੁੱਟ ਕੇ ਭੱਜਣ ਲੱਗਾ ਤਾਂ ਪੁਲਿਸ ਨੇ ਕਾਬੂ ਕਰ ਲਿਆ। ਥੈਲੇ ਦੀ ਤਲਾਸ਼ੀ ਦੌਰਾਨ ਉਸ ’ਚ 11 ਗੱਟੂ ਪਲਾਸਟਿਕ ਡੋਰ ਨਿਕਲੀ। ਜੋ ਕਿ ਕਾਨੂੰਨ ਅਨੁਸਾਰ ਪੂਰੀ ਤਰ੍ਹਾਂ ਪਾਬੰਦੀਸ਼ੁਦਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਹਿਚਾਣ ਗੌਤਮ ਧੀਮਾਨ ਪੁੱਤਰ ਮੁਨੀ ਲਾਲ ਵਾਸੀ ਪੱਕਾ ਬਾਗ ਰੂਪਨਗਰ ਦੇ ਰੂਪ ’ਚ ਹੋਈ ਹੈ। ਪੁਲਿਸ ਨੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।