ਚਨੋਲੀ ਬਸੀ ਸਕੂਲ ਦੀਆਂ 2 ਵਿਦਿਆਰਥਣਾਂ ਨੇ ਕੀਤੀ ਸਕਾਲਰਸ਼ਿਪ ਪ੍ਰੀਖਿਆ ਪਾਸ
ਚਨੋਲੀ ਬਸੀ ਸਕੂਲ ਦੀਆਂ 2 ਵਿਦਿਆਰਥਣਾਂ ਨੇ ਕੀਤੀ ਸਕਾਲਰਸ਼ਿਪ ਪ੍ਰੀਖਿਆ ਪਾਸ
Publish Date: Fri, 08 May 2026 05:15 PM (IST)
Updated Date: Sat, 09 May 2026 04:06 AM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ,
ਨੂਰਪੁਰਬੇਦੀ: ਐੱਸਸੀਈਆਰਟੀ ਪੰਜਾਬ ਵੱਲੋਂ ਨੈਸ਼ਨਲ ਮੀਨਜ ਮੈਰਿਟ ਸਕਾਲਰਸ਼ਿਪ ਸਕੀਮ ਤਹਿਤ ਆਯੋਜਿਤ ਕੀਤੀ ਗਈ ਐੱਨਐੱਮਐੱਮਐੱਸ ਵਜ਼ੀਫਾ ਪ੍ਰੀਖਿਆ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਦੀਆਂ 2 ਵਿਦਿਆਰਥਣਾਂ ਨੇ ਸਫਲਤਾ ਹਾਸਲ ਕਰਕੇ ਸਕੂਲ ’ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਅੱਜ ਸਕੂਲ ਪਹੁੰਚੀਆਂ ਦੋਵੇਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੂੰ ਪ੍ਰਿੰਸੀਪਲ ਸ਼ਰਨਜੀਤ ਕੌਰ ’ਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਬੱਚੇ ਇਹ ਪ੍ਰੀਖਿਆ ਪਾਸ ਕਰ ਲੈਂਦੇ ਹਨ ਉਨ੍ਹਾਂ ਨੂੰ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਪ੍ਰਤੀ ਮਹੀਨਾ 1000 ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਵਿਦਿਆਰਥਣ ਕੋਮਲਪ੍ਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੇ 150 ਅੰਕਾਂ ’ਚੋਂ 103 ਅੰਕ ਪ੍ਰਾਪਤ ਕਰਕੇ ਇਹ ਪ੍ਰੀਖਿਆ ਪਾਸ ਕੀਤੀ। ਇਸ ਯੋਜਨਾ ਨਾਲ ਆਰਥਿਕ ਪੱਖੋਂ ਗਰੀਬ ਬੱਚੇ ਵਜ਼ੀਫਾ ਮਿਲਣ ਨਾਲ ਚੰਗੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਉਕਤ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਲੈਕਚਰਾਰ ਸ਼ਸ਼ੀ ਬਾਲਾ, ਅਰਵਿੰਦਰ ਕੁਮਾਰ, ਹਰਨੇਕ ਸਿੰਘ, ਬਲਜਿੰਦਰ ਕੌਰ, ਇੰਦਰਦੇਵ, ਬਲਰਾਮ ਕੁਮਾਰ, ਸਤਵੰਤ ਕੌਰ, ਨਵਦੀਪ ਸਿੰਘ, ਅਮਨ ਕੁਮਾਰ, ਵਿਜੇ ਸ਼ਰਮਾ, ਗੁਰਚਰਨ ਸਿੰਘ, ਤਲਵਿੰਦਰ ਢੀਂਡਸਾ, ਇੰਦਰਜੀਤ ਸਿੰਘ, ਇੰਦੂ ਸ਼ਰਮਾ, ਦਵਿੰਦਰ ਕੌਰ, ਰੀਚਾ, ਰਮਨਜੀਤ ਕੌਰ, ਕੈਪਟਨ ਹਰਜਿੰਦਰ ਸਿੰਘ, ਤਰਨਜੀਤ ਕੌਰ ਅਤੇ ਮੈਡਮ ਸਾਨੀਆ ਹਾਜ਼ਰ ਸਨ।