ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 35 ਹਜ਼ਾਰ ਸਹਿਜ ਪਾਠਾਂ ਦੇ ਪਾਏ ਭੋਗ, ਜਥੇਦਾਰ ਗੜਗੱਜ ਨੇ ਸਮਾਗਮ 'ਚ ਕੀਤੀ ਸ਼ਿਰਕਤ
ਸਮਾਗਮ ਦੌਰਾਨ 35,000 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਨ੍ਹਾਂ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਪਾਇਆ। ਇਹ ਪਾਠ ਸਿੱਖ ਕੌਮ ਦੇ ਗੁਰੂ ਘਰ ਨਾਲ ਅਟੱਲ ਸਨਮਾਨ ਅਤੇ ਸ਼ਰਧਾ ਦੇ ਪ੍ਰਤੀਕ ਵਜੋਂ ਅਰਪਿਤ ਹੋਏ।
Publish Date: Sun, 16 Nov 2025 02:58 PM (IST)
Updated Date: Sun, 16 Nov 2025 03:03 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਅੱਜ ਨਿਹਾਲ ਕਰ ਦੇਣ ਵਾਲਾ ਆਤਮਿਕ ਸਮਾਗਮ ਹੋਇਆ। ਸੰਗਤਾਂ ਦੇ ਭਾਰੀ ਇਕੱਠ ਨੇ ਅਜਿਹਾ ਨਜ਼ਾਰਾ ਪੇਸ਼ ਕੀਤਾ ਕਿ ਗੁਰਮਤਿ ਰੰਗ ਵਿੱਚ ਰੰਗੀ ਪੂਰੀ ਤਰ੍ਹਾਂ ਭਗਤੀਮਈ ਵਾਤਾਵਰਣ ਬਣ ਗਿਆ।
ਸਮਾਗਮ ਦੌਰਾਨ 35,000 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਨ੍ਹਾਂ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਪਾਇਆ। ਇਹ ਪਾਠ ਸਿੱਖ ਕੌਮ ਦੇ ਗੁਰੂ ਘਰ ਨਾਲ ਅਟੱਲ ਸਨਮਾਨ ਅਤੇ ਸ਼ਰਧਾ ਦੇ ਪ੍ਰਤੀਕ ਵਜੋਂ ਅਰਪਿਤ ਹੋਏ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮਾਗਮ ਵਿੱਚ ਖ਼ਾਸ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਬਲਿਦਾਨ, ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਲਈ ਉਨ੍ਹਾਂ ਦੇ ਅਟੁੱਟ ਯੋਗਦਾਨ ਬਾਰੇ ਬਚਨ ਸਾਂਝੇ ਕੀਤੇ।
ਸਮਾਗਮ ਵਿੱਚ ਸੰਗਤ ਨੇ ਗੁਰੂ ਘਰ ਨਾਲ ਜੁੜ ਕੇ ਖੁਸ਼ੀ ਅਤੇ ਨਿਮਰਤਾ ਦਾ ਪ੍ਰਗਟਾਵਾ ਕੀਤਾ। ਸ੍ਰੀ ਅਨੰਦਪੁਰ ਸਾਹਿਬ ਦੇ ਇਸ ਮਹੱਤਵਪੂਰਨ ਪਵਿੱਤਰ ਸਥਾਨ 'ਤੇ ਹੋਇਆ ਇਹ ਭਾਵਪੂਰਣ ਪ੍ਰੋਗਰਾਮ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਵਿੱਚ ਵਿਸ਼ੇਸ਼ ਉਪਲਬਧੀ ਵਜੋਂ ਦਰਜ ਹੋਇਆ। ਪ੍ਰਿੰਸੀਪਲ ਡਾਕਟਰ ਜਸਬੀਰ ਸਿੰਘ ਅਤੇ ਸਮੁੱਚੇ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।