ਟੈਂਕਰ ਦੀ ਟੱਕਰ ’ਚ ਔਰਤ ਦੀ ਮੌਤ, 1 ਜ਼ਖ਼ਮੀ
ਟੈਂਕਰ ਦੀ ਟੱਕਰ ਨਾਲ 55 ਸਾਲਾ ਔਰਤ ਦੀ ਮੌਤ, 1 ਜਖ਼ਮੀ
Publish Date: Wed, 08 Apr 2026 06:58 PM (IST)
Updated Date: Thu, 09 Apr 2026 04:06 AM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਨੰਗਲ : ਅਜੌਲੀ ਮੋੜ ਫਲਾਈਓਵਰ ਨੇੜੇ ਟੈਂਕਰ ਦੀ ਟੱਕਰ ਨਾਲ ਇੱਕ ਔਰਤ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਭੁਪਿੰਦਰ ਸਿੰਘ, ਉਮਰ 55 ਸਾਲ, ਵਾਸੀ ਰਾਮਪੁਰ ਠੋਡਾ ਥਾਣਾ ਨੂਰਪੁਰ ਬੇਦੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਆਪਣੀ ਐਕਟਿਵਾ ਤੇ ਆਪਣੀ ਔਰਤ ਰਿਸ਼ਤੇਦਾਰ ਨਾਲ ਆਪਣੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੀ ਸੀ ਕਿ ਇੱਕ ਤੇਜ਼ ਰਫ਼ਤਾਰ ਟੈਂਕਰ ਨੇ ਉਨ੍ਹਾਂ ਨੂੰ ਅਜੌਲੀ ਮੋੜ ਫਲਾਈਓਵਰ ’ਤੇ ਟੱਕਰ ਮਾਰ ਦਿੱਤੀ। ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਨੰਗਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਲਵਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਦੂਜੀ ਔਰਤ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਤੋਂ ਬਾਅਦ ਟੈਂਕਰ ਚਾਲਕ ਨੇ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਇਸ ਸਬੰਧੀ ਜਾਣਕਾਰੀ ਲਈ ਨਵਾਂ ਨੰਗਲ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਯਾਦਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਹਾਦਸੇ ਵਿੱਚ ਕੁਲਵਿੰਦਰ ਕੌਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਫਿਲਹਾਲ ਟੈਂਕਰ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦੋਂ ਕਿ ਟੈਂਕਰ ਚਾਲਕ ਮੌਕੇ ਤੋਂ ਫਰਾਰ ਹੈ।