SBS ਨਗਰ ਵਿੱਚ ਨਗਰ ਕੌਂਸਲ ਚੋਣਾਂ 'ਚ 60.70 ਫ਼ੀਸਦੀ ਪੋਲਿੰਗ, ਰਾਹੋਂ 'ਚ ਸਭ ਤੋਂ ਵੱਧ 70.58 ਫ਼ੀਸਦੀ ਵੋਟਿੰਗ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤਹਿਤ, ਐਸਬੀਐਸ ਨਗਰ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ 60.70 ਪ੍ਰਤੀਸ਼ਤ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
Publish Date: Tue, 26 May 2026 09:07 PM (IST)
Updated Date: Tue, 26 May 2026 09:12 PM (IST)
ਸ਼ਹੀਦ ਭਗਤ ਸਿੰਘ ਨਗਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤਹਿਤ, ਐਸਬੀਐਸ ਨਗਰ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ 60.70 ਪ੍ਰਤੀਸ਼ਤ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਵੇਰਵੇ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਕੌਂਸਲਾਂ ਦੇ ਕੁੱਲ 45 ਵਾਰਡਾਂ ਲਈ ਵੋਟਿੰਗ ਸੁਚਾਰੂ ਢੰਗ ਨਾਲ ਹੋਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 60.70 ਪ੍ਰਤੀਸ਼ਤ ਵੋਟਰਾਂ ਨੇ ਵੋਟ ਪਾਈ। ਸ੍ਰੀ ਔਲਖ ਨੇ ਦੱਸਿਆ ਕਿ ਬੰਗਾ ਨਗਰ ਕੌਂਸਲ ਵਿੱਚ 64.62 ਪ੍ਰਤੀਸ਼ਤ, ਨਵਾਂਸ਼ਹਿਰ ਨਗਰ ਕੌਂਸਲ ਵਿੱਚ 56.45 ਪ੍ਰਤੀਸ਼ਤ ਅਤੇ ਰਾਹੋਂ ਨਗਰ ਕੌਂਸਲ ਵਿੱਚ 70.58 ਪ੍ਰਤੀਸ਼ਤ ਵੋਟ ਪਾਈ ਗਈ।
ਇਹ ਚੋਣਾਂ ਤਿੰਨ ਨਗਰ ਕੌਂਸਲਾਂ ਦੇ 45 ਵਾਰਡਾਂ ਲਈ ਹੋਈਆਂ ਸਨ, ਜਿਨ੍ਹਾਂ ਵਿੱਚ ਬੰਗਾ ਦੇ 15 ਵਾਰਡ, ਨਵਾਂਸ਼ਹਿਰ ਦੇ 19 ਵਾਰਡ ਅਤੇ ਰਾਹੋਂ ਨਗਰ ਕੌਂਸਲ ਦੇ 11 ਵਾਰਡ ਸ਼ਾਮਲ ਸਨ। ਇਨ੍ਹਾਂ ਚੋਣਾਂ ਵਿੱਚ ਕੁੱਲ 148 ਉਮੀਦਵਾਰ ਮੈਦਾਨ ਵਿੱਚ ਸਨ।