ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮ
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ
Publish Date: Wed, 08 Apr 2026 05:56 PM (IST)
Updated Date: Thu, 09 Apr 2026 04:05 AM (IST)

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਨੰਗਲ ਸ਼ਹਿਰ ਦੀ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਨਯਾ ਨੰਗਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮਾਂ ਦੀ ਲੜੀ ਦਾ ਦੂਸਰਾ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅੱਡਾ ਮਾਰਕੀਟ ਵਿਖੇ ਸਜਾਇਆ ਗਿਆ। ਜਿਸ ਵਿੱਚ ਭਾਈ ਵੀਰ ਦਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪ੍ਰਭੁ ਮਿਲਣੈ ਕਾ ਚਾਉ ਸੰਸਥਾ ਦੇ ਪ੍ਰਚਾਰਕ ਭਾਈ ਦਰਸ਼ਨ ਸਿੰਘ ਜੀ ਵਲੋਂ ਗੁਰਮਤਿ ਵਿਚਾਰਾਂ ਦੇ ਨਾਲ ਸੰਗਤਾਂ ਦੇ ਨਾਲ ਸਾਂਝ ਪਾਈ ਗਈ। ਭਾਈ ਦਰਸ਼ਨ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਆਖਿਆ ਕਿ ਸਾਨੂੰ ਸਭ ਨੂੰ ਬਾਣੀ ਬਾਣੇ ਦੇ ਧਾਰਨੀ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜ਼ਿੰਦਗੀ ਵਿੱਚ ਇੱਕ ਤੋਂ ਵੱਧ ਜਿੰਨੇ ਵੀ ਅਸੀਂ ਸਹਿਜ ਪਾਠ ਕਰ ਸਕੀਏ ਕਰਨੇ ਚਾਹੀਦੇ ਹਨ ਤਾਂ ਕਿ ਸਾਨੂੰ ਗੁਰਬਾਣੀ ਦੀ ਸਮਝ ਆ ਸਕੇ। ਇਸ ਸਮੇਂ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਦੇ ਪ੍ਰਧਾਨ ਭਾਈ ਰਜਿੰਦਰ ਸਿੰਘ ਠੇਕੇਦਾਰ, ਭਾਈ ਮਨਮੋਹਨ ਸਿੰਘ ਮੋਹਣੀ, ਭਾਈ ਅਵਤਾਰ ਸਿੰਘ ਤਾਰੀ, ਭਾਈ ਤਰਲੋਚਨ ਸਿੰਘ, ਭਾਈ ਬਲਦੇਵ ਸਿੰਘ, ਭਾਈ ਏਕਮਕਾਰ ਸਿੰਘ, ਜਸਪਾਲ ਸਿੰਘ, ਭਾਈ ਅਜੀਤ ਸਿੰਘ ਮੁੱਖ ਗ੍ਰੰਥੀ, ਭਾਈ ਜੋਗਿੰਦਰ ਸਿੰਘ, ਭਾਈ ਉਂਕਾਰ ਸਿੰਘ, ਭਾਈ ਹਰਪਾਲ ਸਿੰਘ ਭਸੀਨ, ਭਾਈ ਇੰਦਰਪਾਲ ਸਿੰਘ ਮਦਾਨ, ਭਾਈ ਹਰਜੀਤ ਸਿੰਘ, ਭਾਈ ਜਸਪਾਲ ਸਿੰਘ ਰੇਲਵੇ ਰੋਡ, ਭਾਈ ਤਰਨਜੀਤ ਸਿੰਘ ਸ਼ੰਮੀ ਆਦਿ ਸ਼ਖ਼ਸੀਅਤਾਂ ਸੰਗਤੀ ਰੂਪ ’ਚ ਹਾਜ਼ਰ ਸਨ।