30 ਨਸ਼ੇ ਦੀਆਂ ਗੋਲ਼ੀਆਂ ਸਮੇਤ ਇਕ ਕਾਬੂ
30 ਨਸ਼ੇ ਦੀਆਂ ਗੋਲ਼ੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Tue, 03 Mar 2026 06:59 PM (IST)
Updated Date: Wed, 04 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੇ ਦੀਆਂ 30 ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪੁਲਿਸ ਚੌਕੀ ਜਾਡਲਾ ਤੋਂ ਦਾਣਾ ਮੰਡੀ ਜਾਡਲਾ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਦਾਣਾ ਮੰਡੀ ਨੇੜੇ ਪੀਰਾਂ ਦੀ ਜਗ੍ਹਾ ਪਿੱਛੇ ਪੁੱਜੇ ਤਾਂ ਉਨ੍ਹਾਂ ਨੇ ਉੱਥੇ ਸ਼ੱਕੀ ਹਾਲਤ ਵਿਚ ਖੜ੍ਹੇ ਇਕ ਨੌਜਵਾਨ ਨੂੰ ਦੇਖਿਆ, ਜਿਹੜਾ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੇ ਹੱਥ ਵਿਚੋਂ ਫੜੀ ਲਿਫਾਫੀ ਸੁੱਟ ਕੇ ਤੇਜ਼ ਕਦਮੀ ਪਿੱਛੇ ਨੂੰ ਮੁੜਨ ਲੱਗਾ ਸੀ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਣ ’ਤੇ ਉਸ ਨੇ ਆਪਣਾ ਨਾਂ ਸਾਗਰ ਸਿੰਘ ਉਰਫ਼ ਭੀਮਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸ਼ਹਾਬਪੁਰ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਦੀਆਂ ਪਾਬੰਦੀਸ਼ੁਦਾ 30 ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਮੁਲਜ਼ਮ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।