45 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
45 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Sat, 14 Feb 2026 07:02 PM (IST)
Updated Date: Sun, 15 Feb 2026 04:12 AM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ 45 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਹੋਂ ਤੋਂ ਨਵਾਂਸ਼ਹਿਰ ਰੋਡ ਤੋਂ ਹੁੰਦੇ ਹੋਏ ਬਿਸਤ ਦੁਆਬ ਨਹਿਰ ਦੇ ਲਿੰਕ ਰੋਡ ਤੇ ਪੈਂਦੇ ਪਿੰਡ ਛੋਕਰਾਂ ਨੂੰ ਵਲ ਜਾਂਦੀ ਸੜਕ ਤੇ ਇੱਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਕਥਿਤ ਮੁਲਜ਼ਮ ਦੀ ਪਹਿਚਾਣ ਮਨਪ੍ਰੀਤ ਉਰਫ਼ ਮਨੀ ਪੁੱਤਰ ਕੁਸ਼ਕ ਪਰਿਹਾਰ ਵਾਸੀ ਮੁਹੱਲਾ ਪ੍ਰੇਮ ਨਗਰ, ਕਰਿਆਮ ਰੋਡ ਨਵਾਂਸ਼ਹਿਰ ਵਜੋਂ ਹੋਈ। ਪੁਲਿਸ ਨੇ ਕਥਿਤ ਮੁਲਜਮ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।