Punjab News : ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਸਖ਼ਤ, ਜ਼ਿਲ੍ਹਾ ਰੂਪਨਗਰ 'ਚ ਜਾਰੀ ਹੋ ਗਏ ਇਹ ਹੁਕਮ
ਜ਼ਿਲ੍ਹਾ ਰੂਪਨਗਰ ਵਿਚ 26 ਮਈ 2026 ਨੂੰ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਅਕਸ਼ਿਤਾ ਗੁਪਤਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਸਲਾ ਲਾਇਸੰਸ ਧਾਰਕਾਂ ਲਈ ਆਪਣੇ ਨਾਲ ਹਥਿਆਰ ਲੈ ਕੇ ਚੱਲਣ ਜਾਂ ਕੈਰੀ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
Publish Date: Fri, 22 May 2026 03:29 PM (IST)
Updated Date: Fri, 22 May 2026 03:31 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਰੂਪਨਗਰ ਵਿਚ 26 ਮਈ 2026 ਨੂੰ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਅਕਸ਼ਿਤਾ ਗੁਪਤਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਸਲਾ ਲਾਇਸੰਸ ਧਾਰਕਾਂ ਲਈ ਆਪਣੇ ਨਾਲ ਹਥਿਆਰ ਲੈ ਕੇ ਚੱਲਣ ਜਾਂ ਕੈਰੀ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਗਰ ਕੌਂਸਲ ਰੂਪਨਗਰ, ਮੋਰਿੰਡਾ, ਸ੍ਰੀ ਅਨੰਦਪੁਰ ਸਾਹਿਬ, ਨੰਗਲ, ਸ੍ਰੀ ਚਮਕੌਰ ਸਾਹਿਬ ਅਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੀ ਹਦੂਦ ਅੰਦਰ ਹੀ ਇਹ ਪਾਬੰਦੀ ਲਾਗੂ ਕੀਤੀ ਗਈ ਸੀ ਪ੍ਰੰਤੂ ਹੁਣ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਦੀ ਸਮੂਹ ਹਦੂਦ ਵਿਚ ਅਸਲਾ ਲਾਇਸੰਸੀਆਂ ਵੱਲੋਂ ਹਥਿਆਰ ਨਾਲ ਲੈ ਕੇ ਚੱਲਣ ’ਤੇ ਮੁਕੰਮਲ ਪਾਬੰਦੀ ਲਾਗੂ ਰਹੇਗੀ।