ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਦਾ ਹੱਲਾ-ਬੋਲ: ਪਾਵਰਕਾਮ ਦਫ਼ਤਰ ਅੱਗੇ ਧਰਨਾ ਦੇ ਕੇ 'ਆਪ' ਸਰਕਾਰ ਨੂੰ ਘੇਰਿਆ
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦੀ ਅਗਵਾਈ ਹੇਠ ਵੀਰਵਾਰ ਨੂੰ ਪਾਵਰਕਾਮ ਦਫਤਰ ਨਵਾਂਸ਼ਹਿਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸ਼ੁਕਾਰ ਨੇ ਕਿਹਾ ਕਿ ਅਣਐਲਾਨੇ ਕੱਟਾਂ ਨੇ ਮੁੱਖ ਮੰਤਰੀ ਪੰਜਾਬ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
Publish Date: Thu, 30 Apr 2026 12:25 PM (IST)
Updated Date: Thu, 30 Apr 2026 12:29 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦੀ ਅਗਵਾਈ ਹੇਠ ਵੀਰਵਾਰ ਨੂੰ ਪਾਵਰਕਾਮ ਦਫਤਰ ਨਵਾਂਸ਼ਹਿਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸ਼ੁਕਾਰ ਨੇ ਕਿਹਾ ਕਿ ਅਣਐਲਾਨੇ ਕੱਟਾਂ ਨੇ ਮੁੱਖ ਮੰਤਰੀ ਪੰਜਾਬ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਸਰਪਲਸ ਬਿਜਲੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਵੱਧੀ ਗਰਮੀ ਦੌਰਾਨ ਬਿਜਲੀ ਦੇ ਪ੍ਰਬੰਧ ਕਰਨ ਕਾਰਨ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦੀ ਜਿਉਣਾ ਮੁਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਸਰਕਾਰ ਨੂੰ ਚੇਤੇ ਕਰ ਰਹੇ ਹਨ ਅਤੇ 2027 ਦੀਆਂ ਚੋਣਾਂ ’ਚ ਆਪ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਰਹੇ ਹਨ।
ਸੀਨੀਅਰ ਆਗੂ ਹਰਪ੍ਰੀਤ ਸਿੰਘ ਖਾਰਾ, ਕੌਂਸਲਰ ਪਰਮ ਸਿੰਘ ਖ਼ਾਲਸਾ, ਦਿਨੇਸ਼ ਕੁਮਾਰ ਰਿਟਾ. ਡੀਈਓ, ਠੇਕੇਦਾਰ ਗੁਰਜਿੰਦਰ ਸਿੰਘ, ਹਰਜਿੰਦਰ ਸਿੰਘ ਨੰਗਲ ਜੱਟਾਂ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਜੱਸੀ, ਜਰਨੈਲ ਸਿੰਘ ਖ਼ਾਲਸਾ, ਸਰਪੰਚ ਹਰਦੀਪ ਸਿੰਘ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।