ਬੱਚਿਆਂ ਨੂੰ ਚੰਗੀ ਸਿਹਤ ਲਈ ਕੀਤਾ ਪੇ੍ਰਿਤ
ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ 'ਚ 'ਖੇਡਾਂ ਵਤਨ ਪੰਜਾਬ ਦੀਆਂ' ਤ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ 'ਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੱਚਿਆਂ ਨੂੰ ਚੰਗੀ ਸਿਹਤ ਲਈ ਪੇ੍ਰਿਤ ਕੀਤਾ
Publish Date: Wed, 20 Sep 2023 03:01 AM (IST)
Updated Date: Wed, 20 Sep 2023 03:01 AM (IST)
ਕਾਕੂ ਸਿੰਘਪੁਰੀਆ, ਪੋਜੇਵਾਲ : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ 'ਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੱਚਿਆਂ ਨੂੰ ਚੰਗੀ ਸਿਹਤ ਲਈ ਪੇ੍ਰਿਤ ਕੀਤਾ ਜਾ ਰਿਹਾ ਤਾਂ ਜੋ ਬੱਚੇ ਨਸ਼ਿਆਂ ਤੋਂ ਰਹਿਤ ਹੋ ਕੇ ਪੰਜਾਬ ਪੱਧਰ, ਰਾਸ਼ਟਰੀ ਪੱਧਰ ਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਬਣ ਸਕਣ ਤੇ ਅਪਣੇ ਦੇਸ਼ ਦਾ ਨਾਮ ਭਵਿੱਖ 'ਚ ਰੌਸ਼ਨ ਕਰ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਸ਼ੋਕ ਕਟਾਰੀਆ ਸੀਨੀਅਰ ਨੇਤਾ ਆਮ ਆਦਮੀ ਪਾਰਟੀ ਨੇ ਬਾਬਾ ਨਿਰਮਲ ਸ਼ਾਹ ਜੀ ਵੈੱਲਫੇਅਰ ਅਤੇ ਸਪੋਰਟਸ ਕਲੱਬ ਨਵਾਂਗਰਾਂ ਵੱਲੋਂ ਸਵ. ਮਾਸਟਰ ਅਜੀਤਪਾਲ ਦੀ ਯਾਦ 'ਚ ਅੰਡਰ 18 ਵਾਲੀਵਾਲ ਟੂਰਨਾਮੈਂਟ 'ਚ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਕੀਤਾ। ਉਨ੍ਹਾਂ ਨੇ ਕਲੱਬ ਦੇ ਮੈਂਬਰਾਂ ਤੇ ਐੱਨਆਰਆਈ ਵੀਰਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਹਰੇਕ ਪਿੰਡਾਂ ਦੇ ਕਲੱਬਾਂ ਨੂੰ ਅਪਣੇ ਪਿੰਡ ਦੇ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਹੋਇਆਂ। ਇਸ ਤਰ੍ਹਾਂ ਖੇਡਾਂ ਪ੍ਰਤੀ ਬੱਚਿਆਂ 'ਚ ਰੁਚੀ ਪੈਦਾ ਕਰਨੀ ਚਾਹੀਦੀ ਹੈ ਤਾਂ ਜੋ ਬੱਚਿਆਂ ਨੂੰ ਸਹੀ ਸੇਧ ਮਿਲ ਸਕੇ। ਇਸ ਮੌਕੇ ਚੰਦਰ ਮੋਹਨ ਜੇਡੀ ਹਲਕਾ ਬਲਾਚੌਰ ਤੇ ਜ਼ਿਲ੍ਹਾ ਮੀਡੀਆ ਇੰਚਾਰਜ, ਡਿੰਪੀ ਕਟਾਰੀਆ, ਪਵਨ ਕੁਮਾਰ ਰੀਠੂ, ਕਮਲ ਲਾਡੀ, ਸੁਰਿੰਦਰ ਪਾਲ, ਤੀਰਥ ਰਾਮ ਸਰਪੰਚ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।