ਘਾਗੋਂ ਗੁਰੂ ਵਿਖੇ ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲਿਆਂ ਦਾ ਕੀਤਾ ਸਨਮਾਨ
ਘਾਗੋਂ ਗੁਰੂ ਵਿਖੇ ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲਿਆਂ ਦਾ ਕੀਤਾ ਸਨਮਾਨ
Publish Date: Wed, 14 Jan 2026 03:04 PM (IST)
Updated Date: Wed, 14 Jan 2026 03:06 PM (IST)
ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਗੁਰਦੁਆਰਾ ਘਾਗੋਂ ਗੁਰੂ ਵਿਖ਼ੇ ਬਾਬਾ ਸਤਨਾਮ ਸਿੰਘ ਮੁੱਖ ਸੇਵਾਦਾਰ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲਿਆਂ ਦਾ ਗੁਰੂਦਵਾਰਾ ਪ੍ਰਬੰਧਕ ਕਮੇਟੀ ਅਤੇ ਜੋਗਾ ਸਿੰਘ ਇਬਰਾਹਿਮਪੁਰ ਵੱਲੋਂ ਦਸਤਾਰਾਂ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਬਾਬਾ ਸਤਨਾਮ ਸਿੰਘ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਤੱਕ ਬਣਾਈ ਜਾ ਰਹੀ ਸੜਕ ਲਈ ਨਗਦ ਰਾਸ਼ੀ ਵੀ ਭੇਟ ਕੀਤੀ।ਗਈ। ਸੰਗਤਾਂ ਦੇ ਸਹਿਯੋਗ ਨਾਲ ਬਣਾਈ ਜਾ ਰਹੀ ਸੜਕ ਲਈ ਬਾਬਾ ਜੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਵਾਰ-ਵਾਰ ਸਰਕਾਰ ਨੂੰ ਅਪੀਲ ਕਰ ਕੇ ਸੜਕ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਬਾਬਾ ਸਤਨਾਮ ਸਿੰਘ ਅਤੇ ਸਵ. ਬਾਬਾ ਸੁੱਚਾ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਦਾ ਜ਼ਿੰਮਾ ਚੁੱਕਿਆ। ਸੜਕ ਦਾ ਨਿਰਮਾਣ ਜਲਦੀ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਅਤੇ ਉੱਘੇ ਕਿਸਾਨ ਆਗੂ ਦਲਜੀਤ ਸਿੰਘ ਬੈਂਸ ਖ਼ੁਰਦਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮਾਸਟਰ ਸੰਤੋਖ ਸਿੰਘ, ਗਿਆਨੀ ਗੁਰਪਾਲ ਸਿੰਘ, ਦਲਜੀਤ ਸਿੰਘ ਜੇਈ, ਬਿੱਟੂ ਚੱਕ ਫੁੱਲੂ, ਜਥੇਦਾਰ ਜਗਦੇਵ ਸਿੰਘ, ਬਲਵੀਰ ਸਿੰਘ ਆਨੰਦਗੜ੍ਹ ਸਾਹਿਬ, ਸਤਨਾਮ ਸਿੰਘ ਮੁਨਸ਼ੀ ਆਦਿ ਹਾਜ਼ਰ ਸਨ।