ਸਤਲੁਜ ਤੇ ਬਿਸਤ ਦੁਆਬ 'ਚ ਨਹਾਉਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ 'ਚ ਨਹਾਉਣ 'ਤੇ ਪਾਬੰਦੀ-ਜ਼ਿਲ੍ਹਾ ਮੈਜਿਸਟ੍ਰੇਟ
Publish Date: Thu, 07 May 2026 05:27 PM (IST)
Updated Date: Fri, 08 May 2026 04:09 AM (IST)
07ਐਨਐਸਆਰ25ਪੀ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ਚ ਨਹਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ਚ ਜਾਣ ਅਤੇ ਪਾਣੀ ਵਿਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ। ਉਨ੍ਹਾਂ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁੱਖ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ਤੇ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਿਸ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ 4 ਜੁਲਾਈ ਤੱਕ ਲਾਗੂ ਰਹਿਣਗੇ।