ਬੀਬੀਏ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ
ਬੀਬੀਏ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 07 May 2026 03:54 PM (IST)
Updated Date: Fri, 08 May 2026 04:03 AM (IST)

07ਐਨਐਸਆਰ15ਪੀ ਅੱਵਲ ਵਿਦਿਆਰਥਣਾਂ ਦਾ ਸਨਮਾਨਿਤ ਕਰਦੇ ਹੋਏ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਅਤੇ ਹੋਰ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਬੀਬੀਏ ਸਮੈਸਟਰ ਤੀਜੇ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨ ਕੀਤੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਚ ਉੱਚ ਸਥਾਨ ਹਾਸਲ ਕੀਤੇ ਹਨ। ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਵਿਦਿਆਰਥਣ ਅਨੂ ਬੰਗੜ ਨੇ 8.78 ਐੱਸਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ, ਜ਼ਿਲ੍ਹਾ ਅਤੇ ਕਾਲਜ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਵਿਦਿਆਰਥਣ ਦੀ ਲਗਨ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਦਾ ਨਤੀਜਾ ਹੈ। ਵਿਦਿਆਰਥਣ ਧਰਮਪ੍ਰੀਤ ਕੌਰ ਨੇ 7.83 ਐੱਸਜੀਪੀਏ ਨਾਲ ਯੂਨੀਵਰਸਿਟੀ ਵਿਚੋਂ 12ਵਾਂ ਸਥਾਨ, ਜ਼ਿਲ੍ਹੇ ਅਤੇ ਕਾਲਜ ਵਿਚੋਂ ਦੂਜਾ ਸਥਾਨ, ਵਿਦਿਆਰਥਣ ਜਸਮੀਨ ਕੌਰ ਨੇ 7.74 ਐੱਸਜੀਪੀਏ ਨਾਲ ਯੂਨੀਵਰਸਿਟੀ ਵਿਚੋਂ 14ਵਾਂ ਸਥਾਨ ਹਾਸਲ ਕਰਦੇ ਹੋਏ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਇਹ ਸ਼ਾਨਦਾਰ ਨਤੀਜੇ ਕਾਲਜ ਦੇ ਕਾਮਰਸ ਵਿਭਾਗ ਦੀ ਉੱਚ ਸਿਖਲਾਈ ਪ੍ਰਣਾਲੀ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਵੀ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਨਿਸ਼ਠਾ ਦਾ ਨਤੀਜਾ ਹਨ। ਇਸ ਮੌਕੇ ਡਾ. ਕਮਲਦੀਪ ਕੌਰ, ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਦੀਪਿਕਾ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ ਵੀ ਮੌਜੂਦ ਸਨ।