ਵਿਦਿਆਰਥਣ ਦੀਕਸ਼ਾ ਕੌਰ ਜ਼ਿਲ੍ਹੇ 'ਚੋਂ ਅੱਵਲ
ਬੀਸੀਏ ਸਮੈਸਟਰ ਤੀਸਰਾ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ
Publish Date: Thu, 07 May 2026 04:21 PM (IST)
Updated Date: Fri, 08 May 2026 04:05 AM (IST)
07ਐਨਐਸਆਰ07ਪੀ ਅਮਰਦੀਪ ਕਾਲਜ ਮੁਕੰਦਪੁਰ ਦੀਆਂ ਹੋਣਹਾਰ ਵਿਦਿਆਰਥਣਾਂ। ਪੰਜਾਬੀ ਜਾਗਰਣ ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਸੀਏ ਸਮੈਸਟਰ ਤੀਸਰਾ ਦੇ ਨਤੀਜੇ ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਦੀਕਸ਼ਾ ਕੌਰ ਪੁੱਤਰੀ ਕਮਲਜੀਤ ਸਿੰਘ ਵਾਸੀ ਪਿੰਡ ਜਗਤਪੁਰ ਨੇ 88.6 ਫ਼ੀਸਦੀ ਅੰਕ ਹਾਸਲ ਕਰਕੇ ਕਲਾਸ ਅਤੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਸਾਨੀਆ ਪੁੱਤਰੀ ਸ਼ਿਵ ਰਾਮ ਵਾਸੀ ਪਿੰਡ ਬੇਗੋਵਾਲ ਨੇ 83.8 ਫੀਸਦੀ ਅੰਕ ਪ੍ਰਾਪਤ ਕਰ ਕੇ ਕਲਾਸ ਚੋਂ ਦੂਸਰਾ ਸਥਾਨ, ਵਿਦਿਆਰਥਣ ਪ੍ਰਿਆ ਪੁੱਤਰੀ ਗਿਆਨ ਰਾਮ ਵਾਸੀ ਪਿੰਡ ਮੁਕੰਦਪੁਰ ਨੇ 77.6 ਫ਼ੀਸਦੀ ਅੰਕ ਹਾਸਲ ਕਰਕੇ ਕਲਾਸ ਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।