ਬੀਸੀਏ ਕੋਰਸ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮੱਲਾਂ ਮਾਰੀਆਂ
ਬੀਸੀਏ ਕੋਰਸ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮੱਲਾਂ ਮਾਰੀਆਂ
Publish Date: Thu, 14 May 2026 04:13 PM (IST)
Updated Date: Thu, 14 May 2026 04:15 PM (IST)
ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਸੀਏ ਦੇ ਸਮੈਸਟਰ ਪੰਜਵਾਂ ਦੇ ਨਤੀਜਿਆਂ ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਕਿਰਨਪ੍ਰੀਤ ਕੌਰ ਪੁੱਤਰੀ ਮਲਕੀਅਤ ਸਿੰਘ ਵਾਸੀ ਪਿੰਡ ਬਜ਼ੀਦਪੁਰ ਅਤੇ ਸਿਮਰਪ੍ਰੀਤ ਕੌਰ ਪੁੱਤਰੀ ਦਿਲਦਾਰ ਸਿੰਘ ਵਾਸੀ ਕੰਗ ਨੇ 80 ਫੀਸਦੀ ਅੰਕ ਹਾਸਲ ਕਰਕੇ ਸਾਂਝੇ ਤੌਰ ਤੇ ਜ਼ਿਲ੍ਹੇ ਵਿਚੋਂ ਤੀਸਰਾ ਅਤੇ ਕਲਾਸ ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਫਾਂਬੜਾ ਨੇ 78 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਚੋਂ ਚੌਥਾ ਅਤੇ ਕਲਾਸ ਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਦੇਵਕਾ ਪੁੱਤਰੀ ਜਸਵਿੰਦਰ ਵਾਸੀ ਪੱਦੀ ਮੱਟ ਵਾਲੀ ਨੇ 75 ਫੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ਚੋਂ ਛੇਵਾਂ ਅਤੇ ਕਲਾਸ ਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।