ਬੀਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ
ਬੀਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 07 May 2026 04:34 PM (IST)
Updated Date: Fri, 08 May 2026 04:06 AM (IST)
07ਐਨਐਸਆਰ11ਪੀ ਆਰਕੇ ਆਰੀਆ ਕਾਲਜ ਦੇ ਬੀਕਾਮ ਸਮੈਸਟਰ ਪੰਜਵਾਂ ਦੇ ਹੋਣਹਾਰ ਵਿਦਿਆਰਥੀ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਦਸੰਬਰ-2025 ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਚ ਆਰਕੇ ਆਰੀਆ ਕਾਲਜ ਨਵਾਂਸ਼ਹਿਰ ਬੀਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਡਾ. ਪੁਨੀਤ ਅਨੇਜਾ ਤੇ ਕਾਮਰਸ ਵਿਭਾਗ ਦੇ ਮੁਖੀ ਡਾ. ਨੀਰਜ ਕੁਮਾਰ ਸੱਦੀ ਨੇ ਦੱਸਿਆ ਕਿ ਬੀਕਾਮ ਸਮੈਸਟਰ ਪੰਜਵੇਂ ਦੇ ਵਿਦਿਆਰਥੀ ਨਵੀਨ ਕੁਮਾਰ ਅਤੇ ਵਿਦਿਆਰਥਣ ਨਵਰੂਪ ਕੌਰ ਨੇ ਐੱਸਜੀਪੀਏ 7.29 ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਵਿਦਿਆਰਥਣ ਗਗਨਜੋਤ ਕੌਰ ਨੇ ਐੱਸਜੀਪੀਏ 7.14 ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਤੇ ਵਿਦਿਆਰਥਣਾਂ ਨਵਰੀਤ ਕੌਰ, ਸਿਮਰਨਜੀਤ ਕੌਰ ਅਤੇ ਤਨੀਸ਼ਾ ਸ਼ਰਮਾ ਨੇ ਐੱਸਜੀਪੀਏ 7 ਹਾਸਿਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ।ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਭਾਰਦਵਾਜ, ਸਕੱਤਰ ਸੁਸ਼ੀਲ ਪੁਰੀ, ਡਾ. ਅੰਬਿਕਾ ਗੌੜ, ਡਾ. ਰਜਿੰਦਰ ਗੁਪਤਾ, ਡਾ. ਜਸਵੀਰ ਸਿੰਘ, ਪ੍ਰੋ. ਸੁਰਜੀਤ ਕੌਰ, ਪ੍ਰੋ. ਆਨਿਕਾ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ।