ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ: ਸਾਢੇ 4 ਕਿਲੋ ਹੈਰੋਇਨ ਸਮੇਤ ਨੌਜਵਾਨ ਕਾਬੂ, ਬਲਾਚੌਰ ਇਲਾਕੇ ’ਚ ਕਰਦਾ ਸੀ ਸਪਲਾਈ
ਐੱਸਐੱਸਪੀ ਤੁਸ਼ਾਰ ਗੁਪਤਾ ਆਈਪੀਐੱਸ ਨੇ ਦੱਸਿਆ ਕਿ ਐੱਸਪੀ ਜਾਂਚ ਸਰਬਜੀਤ ਸਿੰਘ ਬਾਹੀਆ ਪੀਪੀਐੱਸ, ਡੀਐੱਸਪੀ ਜਾਂਚ ਜਤਿੰਦਰ ਚੌਹਾਨ ਪੀਪੀਐਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਰਕੇਸ਼ ਕੁਮਾਰ ਉਰਫ ਰਾਹੁਲ ਪੁੱਤਰ ਰਾਮ ਕਿਸ਼ਨ ਵਾਸੀ ਟਕਾਰਲਾ ਨੂੰ ਕਾਬੂ ਕਰ ਲਿਆ।
Publish Date: Mon, 27 Apr 2026 02:13 PM (IST)
Updated Date: Mon, 27 Apr 2026 02:17 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ। ਐੱਸਐੱਸਪੀ ਤੁਸ਼ਾਰ ਗੁਪਤਾ ਆਈਪੀਐੱਸ ਨੇ ਦੱਸਿਆ ਕਿ ਐੱਸਪੀ ਜਾਂਚ ਸਰਬਜੀਤ ਸਿੰਘ ਬਾਹੀਆ ਪੀਪੀਐੱਸ, ਡੀਐੱਸਪੀ ਜਾਂਚ ਜਤਿੰਦਰ ਚੌਹਾਨ ਪੀਪੀਐਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਰਕੇਸ਼ ਕੁਮਾਰ ਉਰਫ ਰਾਹੁਲ ਪੁੱਤਰ ਰਾਮ ਕਿਸ਼ਨ ਵਾਸੀ ਟਕਾਰਲਾ ਨੂੰ ਕਾਬੂ ਕਰ ਲਿਆ। ਉਸ ਦੇ ਕਬਜ਼ੇ ਵਾਲੀ ਗੱਡੀ ਮਾਰਕਾ ਇਨੋਵਾ ਕਰਿਸਟਾ ਨੰਬਰ ਪੀਬੀ 01 ਬੀ 4334 ਵਿਚੋਂ 4 ਕਿਲੋ 490 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ।