ਬਲਾਕ ਕੋਆਰਡੀਨੇਟਰ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਬਲਾਕ ਕੁਆਰਡੀਨੇਟਰ ਨੇ ਰਾਮਪੁਰ ਵਿੱਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
Publish Date: Sun, 03 May 2026 05:36 PM (IST)
Updated Date: Sun, 03 May 2026 05:38 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਨਿਰਮਾਣ ਵਿਭਾਗ ਵੱਲੋਂ ਖੇਤਰ ਦੇ ਪਿੰਡ ਰਾਮਪੁਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਆਮ ਆਦਮੀ ਪਾਰਟੀ ਦੇ ਆਗੂ ’ਤੇ ਬਲਾਕ ਕੋਆਰਡੀਨੇਟਰ ਚੌਧਰੀ ਬਲਵੀਰ ਚੰਦ ਭੋਲੇਵਾਲ ਨੇ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਦੌਰਾਨ ਚੌਧਰੀ ਬਲਵੀਰ ਚੰਦ ਨੇ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਗੱਲਬਾਤ ਕਰਦੇ ਹੋਏ ਕੰਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਮੰਤਵ ਹੇਠ ਪਿੰਡਾਂ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਹਰ ਇਕ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਘਟੀਆ ਸਾਮਾਨ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕਾਂ ਦੇ ਪੈਸੇ ਨਾਲ ਹੋ ਰਹੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਸਭ ਤੋਂ ਵੱਡੀ ਤਰਜੀਹ ਹੈ, ਇਸ ਲਈ ਵਿਭਾਗੀ ਅਧਿਕਾਰੀ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ। ਚੌਧਰੀ ਬਲਵੀਰ ਚੰਦ ਨੇ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਜਲਦ ਤੋਂ ਜਲਦ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਪ੍ਰਾਜੈਕਟ ਵਿੱਚ ਆਉਣ ਵਾਲੀ ਰੁਕਾਵਟ ਨੂੰ ਤੁਰੰਤ ਦੂਰ ਕਰਵਾਇਆ ਜਾਵੇਗਾ। ਇਸ ਮੌਕੇ ਮੌਜੂਦ ਪਿੰਡ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਉਨ੍ਹਾਂ ਨੂੰ ਕਾਫੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਬਦਲੇਗੀ। ਇਸ ਮੌਕੇ ਹਰਦੀਪ ਕੁਮਾਰ, ਨਰਿੰਦਰ ਕੁਮਾਰ, ਨਰੇਸ਼ ਕੁਮਾਰ, ਧਰਮ ਚੰਦ ਆਦਿ ਵੀ ਹਾਜ਼ਰ ਸਨ।