ਨਵਾਂਸ਼ਹਿਰ 'ਚ ਨਹਿਰ 'ਚੋਂ ਮਿਲੀ ਅਣਪਛਾਤੇ ਪਰਵਾਸੀ ਮਜ਼ਦੂਰ ਦੀ ਲਾਸ਼, ਨਮ ਅੱਖਾਂ ਨਾਲ ਕੀਤਾ ਸਸਕਾਰ
ਸੰਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਕੋਈ ਵੀ ਕਾਗਜ਼ਾਤ ਨਹੀਂ ਮਿਲਣ ਕਾਰਨ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਬਲਾਚੌਰ ਵਿਖੇ ਰਖਵਾਈ ਗਈ ਸੀ। ਸੰਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਨਾ ਹੋਣ ਉਪਰੰਤ ਸਮਾਜ ਸੇਵੀ ਅਤੇ ਕਾਂਗਰਸ ਦੇ ਬੁਲਾਰੇ ਸੁਰਿੰਦਰ ਛਿੰਦਾ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਰੋਪੜ ਦੇ ਸ਼ਮਸ਼ਾਨ ਘਾਟ ਵਿਚ ਨਮ ਅੱਖਾਂ ਨਾਲ ਕਰਵਾ ਦਿੱਤਾ ਗਿਆ ਹੈ।
Publish Date: Sun, 26 Apr 2026 02:01 PM (IST)
Updated Date: Sun, 26 Apr 2026 02:06 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ: ਪੁਲਿਸ ਚੌਂਕੀ ਆਸਰੋਂ ਦੇ ਇੰਚਾਰਜ ਸੰਦੀਪ ਸ਼ਰਮਾ ਨੇ ਦੱਸਿਆ ਕਿ ਬਿਸਤ ਦੁਆਬ ਨਹਿਰ ਨੇੜੇ ਗਲੈਕਸੀ ਹੋਟਲ ਸਾਹਮਣੇ ਮਿਲੀ ਇਕ ਪਰਵਾਸੀ ਮਜ਼ਦੂਰ ਦੀ ਲਾਸ਼ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਸਿਵਲ ਹਸਪਤਾਲ ਬਲਾਚੌਰ ਦੇ ਮੋਰਚਰੀ ਰੂਮ ਵਿਖੇ ਕਰਵਾਇਆ ਗਿਆ। ਸੰਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਕੋਈ ਵੀ ਕਾਗਜ਼ਾਤ ਨਹੀਂ ਮਿਲਣ ਕਾਰਨ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਬਲਾਚੌਰ ਵਿਖੇ ਰਖਵਾਈ ਗਈ ਸੀ। ਸੰਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਨਾ ਹੋਣ ਉਪਰੰਤ ਸਮਾਜ ਸੇਵੀ ਅਤੇ ਕਾਂਗਰਸ ਦੇ ਬੁਲਾਰੇ ਸੁਰਿੰਦਰ ਛਿੰਦਾ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਰੋਪੜ ਦੇ ਸ਼ਮਸ਼ਾਨ ਘਾਟ ਵਿਚ ਨਮ ਅੱਖਾਂ ਨਾਲ ਕਰਵਾ ਦਿੱਤਾ ਗਿਆ ਹੈ। ਸੁਰਿੰਦਰ ਛਿੰਦਾ ਨੇ ਦੱਸਿਆ ਕਿ ਟੀਮ ਵੱਲੋਂ ਹੁਣ ਤੱਕ 11ਵੀਂ ਲਾਸ਼ ਦਾ ਸਸਕਾਰ ਪੂਰੇ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ ਹੈ। ਇਸ ਮੌਕੇ ਬਲਦੇਵ ਰਾਜ, ਸੰਦੀਪ ਰਾਣਾ, ਸਲੀਮ ਮੁਹੰਮਦ, ਸੋਨੂੰ, ਰਿੰਕੂ ਆਦਿ ਹਾਜ਼ਰ ਸਨ।