ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ
ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ
Publish Date: Sat, 06 Dec 2025 06:27 PM (IST)
Updated Date: Sat, 06 Dec 2025 06:30 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਲਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨੀ ਦਾ ਦੌਰਾ ਕੀਤਾ ਕਰਦਿਆਂ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਆਮ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਸਿੱਖਣ ਤੇ ਸਮਝਣ ਲਈ ਪ੍ਰੇਰਿਤ ਕੀਤਾ।
ਇਹ ਪ੍ਰਦਰਸ਼ਨੀ ਕਲਰਕ ਕੁਲਵੰਤ ਸਿੰਘ ਵੱਲੋਂ ਲਗਾਈ ਗਈ, ਜਿਸ ਵਿਚ ਆਪਣੇ ਰੋਜ਼ਾਨਾ ਕੰਮਕਾਜ ਲਈ ਆਏ ਰੂਪਨਗਰ ਜ਼ਿਲ੍ਹੇ ਦੇ ਨਾਗਰਿਕਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਵਿਚ ਡੂੰਘੀ ਰੁਚੀ ਦਿਖਾਈ। ਇਸ ਪ੍ਰਦਰਸ਼ਨੀ ਵਿਚ ਸ਼ਾਮਲ ਲੋਕਾਂ ਨੇ ਕਿਤਾਬਾਂ ਦੀ ਗੁਣਵੱਤਾ, ਸਿੱਖਿਆਤਮਕ ਮਹੱਤਤਾ ਤੇ ਉਨ੍ਹਾਂ ਦੇ ਬਹੁਤ ਘੱਟ ਕੀਮਤਾਂ ਨੂੰ ਦੇਖ ਕੇ ਹੈਰਾਨੀ ਅਤੇ ਖੁਸ਼ੀ ਪ੍ਰਗਟਾਈ। ਦਰਸ਼ਕਾਂ ਨੇ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਇਸ ਅਨਮੋਲ ਖ਼ਜ਼ਾਨੇ ਦੀ ਖੂਬ ਤਾਰੀਫ਼ ਕੀਤੀ। ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਲਾਈ ਗਈ ਇਹ ਪ੍ਰਦਰਸ਼ਨੀ ਲੋਕਾਂ ਵਿਚ ਪੰਜਾਬੀ ਭਾਸ਼ਾ ਅਤੇ ਸਾਹਿਤ ਪ੍ਰਤੀ ਨਵਾਂ ਉਤਸ਼ਾਹ ਜਗਾਉਣ ’ਚ ਕਾਮਯਾਬ ਰਹੀ।