ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਕਾਪੀਆਂ
ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਕਾਪੀਆਂ
Publish Date: Tue, 18 Nov 2025 05:27 PM (IST)
Updated Date: Tue, 18 Nov 2025 05:28 PM (IST)

ਮੁਕੇਸ਼ ਕੁਮਾਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਦੀ ਅਗਵਾਈ ਹੇਠ ਫੂਕੀਆਂ। ਇਸ ਮੌਕੇ ਅੰਮਿਤ ਜਗੋਤਾ, ਰਮਨ ਕੁਮਾਰ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਸੰਦੀਪ ਰਾਣਾ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐੱਸਓਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐੱਸਓਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨਪੀਐੱਸ ਦੇ ਖਾਤੇ ਬੰਦ ਕਰਕੇ ਜੀਪੀਐਫ ਦੇ ਖਾਤੇ ਤੁਰੰਤ ਖੋਲ੍ਹੇ। ਇਸ ਮੌਕੇ ਐਨਪੀਐੱਸ ਤੋਂ ਪੀੜਤ ਮੁਲਾਜਮਾਂ ਨੇ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਰੇ ਮੁਲਾਜ਼ਮਾਂ ਨੇ ਰੋਸ ਵਜੋਂ ਕਾਲੀਆਂ ਪੱਟੀਆਂ ਅਤੇ ਕਾਲੇ ਬਿੱਲੇ ਵੀ ਲਗਾਏ ਹੋਏ ਸਨ।।ਆਗੂਆਂ ਨੇ ਦੱਸਿਆ ਕਿ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ। ਜਿਸ ਵਿਚ ਪੰਜਾਬ ਤੋਂ ਐਨਪੀਐੱਸ ਕਰਮਚਾਰੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਗਿਆਨ ਕਟਾਰੀਆ, ਯਸ਼ਪਾਲ, ਹਰਮੇਸ਼ ਲਾਲ, ਜਤਿੰਦਰ ਪਾਲ, ਰਾਜਵਿੰਦਰ ਕੌਰ ਨਾਗਰਾ, ਭੁਪਿੰਦਰ ਕੁਮਾਰ, ਉਂਕਾਰ ਹਰਪ੍ਰੀਤ, ਪ੍ਰਿੰਸ, ਪਰਮਜੀਤ ਮਿੰਟੂ, ਅਸ਼ਨੀ ਕੁਮਾਰ, ਨਰੇਸ਼ ਕੁਮਾਰ, ਮਨਪ੍ਰੀਤ ਸਿੰਘ, ਰਾਜ ਕੁਮਾਰ, ਕੁਲਦੀਪ ਕੌਰ ਮਾਨ, ਬਲਵੀਰ ਚੰਦ, ਸੁਨੀਤਾ ਰਾਣੀ, ਸਪਨਾ ਬੱਸੀ, ਅਨੁਰਾਧਾ, ਗਗਨਦੀਪ, ਬਲਵਿੰਦਰ, ਸ਼ਾਲੀਨਤਾ ਭਨੋਟ, ਰਿੰਕੂ ਚੋਪੜਾ ਆਦਿ ਹਾਜ਼ਰ ਸਨ।