ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 04:15 PM (IST)
Updated Date: Thu, 14 May 2026 04:18 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਕੈਂਬਰਿਜ ਇੰਟਰਨੈਸ਼ਨਲ ਸਕੂਲ ਨਵਾਂਸ਼ਹਿਰ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰ. ਸੋਨੀਆ ਵਾਲੀਆ ਨੇ ਦੱਸਿਆ ਕਿ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੱਲੋਂ ਐਲਾਨੇ ਨਤੀਜਿਆਂ ਵਿਚ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਫਲਤਾ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕੀਤੀਆਂ ਹਨ। ਇਹ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਅਧਿਆਪਕਾਂ ਦੀ ਸਮਰਪਿਤ ਅਗਵਾਈ ਅਤੇ ਮਾਪਿਆਂ ਦੇ ਨਿਰੰਤਰ ਸਮਰਥਨ ਦਾ ਸੁਨਹਿਰੀ ਇਨਾਮ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਖੁਸ਼ਦੀਪ ਕੌਰ ਨੇ 96.6 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਬਲਜੋਤ ਕੌਰ ਨੇ 96.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਗ੍ਰੇਸੇਕਾ ਰਾਏ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਹੋਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥਣ।ਲਿਸ਼ਿਕਾ ਨੇ 94.2, ਸੁਰਭੀ ਨੇ 94, ਹਰਸਿਮਰ ਸੈਣੀ ਨੇ 93.8, ਲਿਵਯਾਂਸ਼ੀ ਨੇ 93.6 ਅਤੇ ਆਇਸ਼ਾ ਮਲਿਕ ਨੇ 93.2, ਜੈਡੇਨ ਡਿਲਨ ਨੇ 92.4, ਮਾਨਵੀ ਅਤੇ ਪਲਕ ਨੇ 92, ਧ੍ਰੈਯਾ ਗਾਬਾ ਅਤੇ ਗੁਰਸ਼ਨ ਸਿੰਘ ਨੇ 91.4 ਅਤੇ ਰਾਧਿਕਾ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰ. ਸੋਨੀਆ ਵਾਲੀਆ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਰਿਹਾ ਹੈ। ਵਿਦਿਆਰਥੀਆਂ ਨੇ ਮਠਿਆਈਆਂ ਵੰਡ ਆਪਣੀ ਸਫਲਤਾ ਤੇ ਆਪਣੀ ਖੁਸ਼ੀ ਸਾਂਝੀ ਕੀਤੀ। ਸਕੂਲ ਪਰਿਵਾਰ ਸਾਰੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹੈ। ਇਸ ਮੌਕੇ ਪ੍ਰਬੰਧਕ ਸਮੇਤ ਸਮੂਹ ਸਟਾਫ਼ ਮੈਂਬਰਾਨ ਵੀ ਹਾਜ਼ਰ ਸਨ।