ਸਰਕਾਰੀ ਸਕੂਲ ਦੌਲਤਪੁਰ 'ਚ ਕਰੀਅਰ ਕੌਂਸਲਿੰਗ ਪ੍ਰੋਗਰਾਮ
ਸਰਕਾਰੀ ਸਕੂਲ ਦੌਲਤਪੁਰ 'ਚ ਕਰੀਅਰ ਕੌਂਸਲਿੰਗ ਪ੍ਰੋਗਰਾਮ ਆਯੋਜਿਤ
Publish Date: Thu, 07 May 2026 05:39 PM (IST)
Updated Date: Fri, 08 May 2026 04:11 AM (IST)
07ਐਨਐਸਆਰ12ਪੀ ਸਰਕਾਰੀ ਸਕੂਲ ਦੌਲਤਪੁਰ ਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸੰਦੀਪ ਕੁਮਾਰ ਪੀਸੀਐਸ (ਏ) ਅਫ਼ਸਰ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡੀਸੀ ਗੁਲਪ੍ਰੀਤ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਕਰੀਅਰ ਕੌਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ। ਜਿਸ ਵਿਚ ਸੰਦੀਪ ਕੁਮਾਰ ਪੀਸੀਐੱਸ (ਏ) ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਵਿਚ ਕਰੀਅਰ ਦੀ ਸਹੀ ਚੋਣ ਕਰਨ ਸੰਬੰਧੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਲਿਖਤੀ ਪ੍ਰੀਖਿਆ ਦੇ ਵਿਸ਼ੇ ਆਮ ਗਿਆਨ, ਸਾਧਾਰਨ ਵਿਗਿਆਨ, ਗਣਿਤ, ਕਰੰਟ ਅਫੇਅਰਜ਼, ਲਾਜ਼ਿਕਲ ਰੀਜ਼ਨਿੰਗ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਮਿਤ ਕੁਮਾਰ ਪਲੇਸਮੈਂਟ ਅਫ਼ਸਰ, ਡੀਬੀਈਈ ਵੱਲੋਂ ਵਿਦਿਆਰਥੀਆਂ ਨੂੰ ਰਾਜ ਅਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ, ਪਲੇਸਮੈਂਟ ਕਰਵਾਉਣ ਸੰਬੰਧੀ ਵੱਖ-ਵੱਖ ਅਦਾਰਿਆਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੇ ਬਿਊਰੋ ਟੀਮ ਦੀ ਸ਼ਲਾਘਾ ਕੀਤੀ ਤੇ ਧੰਨਵਾਦ ਕੀਤਾ।