ਇੰਗਲੈਂਡ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਖਿਲਾਫ਼ ਮਾਮਲਾ ਦਰਜ
ਇੰਗਲੈਂਡ ਭੇਜਣ ਦੇ ਨਾਂਅ ਤੇ ਪੈਸਿਆਂ ਦੀ ਠੱਗੀ ਮਾਰਨ ਵਾਲੇ ਖਿਲਾਫ਼ ਮਾਮਲਾ ਦਰਜ਼
Publish Date: Thu, 07 May 2026 03:49 PM (IST)
Updated Date: Fri, 08 May 2026 04:03 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਵਾਲੇ ਕਥਿਤ ਟ੍ਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਥਾਣਾ ਐੱਨਆਰਆਈ ਦੇ ਏਐੱਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨੈਨਵਾਂ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਕਥਿਤ ਟ੍ਰੈਵਲ ਏਜੰਟ ਨੇ ਉਸ ਨੂੰ ਵਿਦੇਸ਼ ਇੰਗਲੈਂਡ ਭੇਜਣ ਦੇ ਨਾਂਅ ਤੇ ਠੱਗੀ ਮਾਰੀ ਹੈ। ਇਸ ਮਾਮਲੇ ਦੀ ਕੀਤੀ ਸ਼ਿਕਾਇਤ ਵਧੀਕ ਡਾਇਰੈਕਟਰ ਜਨਰਲ ਪੁਲਿਸ ਐੱਨਆਰਆਈ ਵਿੰਗ ਐੱਸਏਐੱਸ ਨਗਰ ਨੂੰ ਕਰਨ ਉਪਰੰਤ ਪੁਲਿਸ ਕਥਿਤ ਟ੍ਰੈਵਲ ਏਜੰਟ ਰਾਜ ਕੁਮਾਰ ਉਰਫ ਹੈਪੀ ਪੁੱਤਰ ਜਗਨ ਨਾਥ ਵਾਸੀ ਕਰਤਾਰਪੁਰ ਥਾਣਾ ਨੂਰਪੁਰਬੇਦੀ ਜ਼ਿਲ੍ਹਾ ਰੂਪਨਗਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਏਐੱਸਆਈ ਗੁਰਸੇਵਕ ਰਾਮ ਨੇ ਦੱਸਿਆ ਕਿ ਕਥਿਤ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।